ਗੁਰਦਾਸਪੁਰ ਹਾਈਵੇ ਦੀ ਐਂਟਰੀ ’ਤੇ ਬਣੇਗਾ ਸ਼ਾਨਦਾਰ ਗੇਟ: ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ ਹਾਈਵੇ ਦੀ ਐਂਟਰੀ ’ਤੇ ਬਣੇਗਾ ਸ਼ਾਨਦਾਰ ਗੇਟ: ਚੇਅਰਮੈਨ ਰਾਜੀਵ ਸ਼ਰਮਾ

Author : Sonu Samyal

March 11, 2026 11:20 a.m. 110

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਨਗਰ ਸੁਧਾਰ ਦੇ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ।

ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਕਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਅੰਤਿਮ ਰੂਪ ਦੇ ਕੇ ਸ਼ਹਿਰ ਦੇ ਵਿਕਾਸ ਲਈ ਲਾਗੂ ਕੀਤਾ ਗਿਆ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਟਰੱਸਟ ਦਿਨ-ਰਾਤ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੁਵਿਧਾ ਲਈ ਕੰਮ ਕਰ ਰਿਹਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੀ ਹਾਈਵੇ ਤੋਂ ਦੋਹਾਂ ਪਾਸਿਆਂ ਦੀ ਐਂਟਰੀ ’ਤੇ ਖੂਬਸੂਰਤ ਅਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਲਈ ਇੱਕ ਨਵੀਂ ਪਹਿਲ ਕੀਤੀ ਜਾ ਰਹੀ ਹੈ। ਇਹ ਗੇਟ ਨਾ ਸਿਰਫ਼ ਸ਼ਹਿਰ ਦੀ ਦਿੱਖ ਨੂੰ ਸੋਹਣਾ ਬਣਾਉਣਗੀਆਂ, ਸਗੋਂ ਆਉਣ ਵਾਲੇ ਸੈਲਾਨੀਆਂ ਅਤੇ ਲੋਕਾਂ ਲਈ ਵੀ ਆਕਰਸ਼ਣ ਦਾ ਕੇਂਦਰ ਬਣਣਗੀਆਂ। ਚੇਅਰਮੈਨ ਨੇ ਦੱਸਿਆ ਕਿ ਐਂਟਰੀ ਗੇਟਾਂ ਦੀ ਯੋਜਨਾ ਤਿਆਰ ਹੋ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ।

ਚੇਅਰਮੈਨ ਰਾਜੀਵ ਸ਼ਰਮਾ ਨੇ ਅੱਗੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਜ਼ਰੀਏ ਸ਼ਹਿਰ ਵਿੱਚ ਪਹਿਲਕਦਮੀਆਂ ਲਗਾਤਾਰ ਹੋ ਰਹੀਆਂ ਹਨ। ਇਹ ਟਰੱਸਟ ਹਮੇਸ਼ਾ ਲੋਕਾਂ ਦੀ ਸੇਵਾ, ਸ਼ਹਿਰ ਦੇ ਸੁੰਦਰਤਾ ਅਤੇ ਆਧੁਨਿਕਤਾ ਲਈ ਦਿਨ-ਰਾਤ ਯਤਨਸ਼ੀਲ ਹੈ। ਉਨ੍ਹਾਂ ਨੇ ਲੋਕਾਂ ਦਾ ਭਰੋਸਾ ਜਤਾਇਆ ਕਿ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਪ੍ਰੋਜੈਕਟਾਂ ਨਾਲ ਗੁਰਦਾਸਪੁਰ ਸ਼ਹਿਰ ਨੂੰ ਇੱਕ ਨਵੀਂ, ਆਕਰਸ਼ਕ ਅਤੇ ਆਧੁਨਿਕ ਦਿੱਖ ਮਿਲੇਗੀ।
 

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स