ਕਾਦੀਆਂ ‘ਚ ਵਿਕਾਸ ਨੂੰ ਰਫ਼ਤਾਰ: ਜਗਰੂਪ ਸਿੰਘ ਸੇਖਵਾਂ ਨੇ ਸੜਕ ਮੁਰੰਮਤ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕਾਦੀਆਂ ‘ਚ ਵਿਕਾਸ ਨੂੰ ਰਫ਼ਤਾਰ: ਜਗਰੂਪ ਸਿੰਘ ਸੇਖਵਾਂ ਨੇ ਸੜਕ ਮੁਰੰਮਤ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Author : Sonu Samyal

Feb. 4, 2026 10:38 a.m. 2215

ਕਾਦੀਆਂ ਹਲਕੇ ਵਿੱਚ ਚਹੁਪੱਖੀ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਇਸ ਕੜੀ ਤਹਿਤ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਬਟਾਲਾ–ਕਾਹਨੂੰਵਾਨ ਮਾਰਗ ਤੋਂ ਕਾਲਾ ਬਾਲਾ, ਜੋਗੀ ਚੀਮਾ, ਠੀਕਰੀਵਾਲ ਹੋਂਦਿਆਂ ਕਾਦੀਆਂ ਤੱਕ ਜਾਣ ਵਾਲੀ ਸੜਕ ਦੀ ਵਿਸ਼ੇਸ਼ ਮੁਰੰਮਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਕਈ ਪਿੰਡਾਂ ਦੇ ਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ।

ਨੀਂਹ ਪੱਥਰ ਸਮਾਗਮ ਦੌਰਾਨ ਪਿੰਡਾਂ ਦੇ ਸਰਪੰਚ, ਪੰਚ ਅਤੇ ਇਲਾਕੇ ਦੀਆਂ ਮੋਹਤਬਰ ਸਖ਼ਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ ਅਤੇ ਹਰ ਯੋਜਨਾ ਦਾ ਮੁੱਖ ਮਕਸਦ ਲੋਕਾਂ ਦੀ ਸਹੂਲਤ ਹੈ।

ਉਨ੍ਹਾਂ ਦੱਸਿਆ ਕਿ ਕਾਦੀਆਂ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਕਰਵਾਏ ਗਏ ਹਨ, ਜਦਕਿ ਕਈ ਹੋਰ ਵਿਕਾਸ ਪ੍ਰੋਜੈਕਟ ਇਸ ਸਮੇਂ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪ੍ਰਾਥਮਿਕਤਾ ਹੈ।

ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਸਟੇਡੀਅਮ ਬਣਾਉਣ ਅਤੇ ਡੇਰਿਆਂ ਤੇ ਧਾਰਮਿਕ ਥਾਵਾਂ ਤੱਕ ਜਾਣ ਵਾਲੇ ਰਸਤੇ ਪੱਕੇ ਕਰਨ ਵਰਗੇ ਕਈ ਕੰਮ ਕੀਤੇ ਜਾ ਰਹੇ ਹਨ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹਲਕਾ ਵਾਸੀਆਂ ਦੀ ਸੇਵਾ ਲਈ ਤਿਆਰ ਹਨ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਦੀਆਂ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स