ਸਰਕਾਰੀ ਕਾਲਜ ਗੁਰਦਾਸਪੁਰ ‘ਚ ਗਣਿਤ ਵਿਸ਼ੇ ‘ਤੇ ਕਰਵਾਇਆ ਗਿਆ ਲੈਕਚਰ

ਸਰਕਾਰੀ ਕਾਲਜ ਗੁਰਦਾਸਪੁਰ ‘ਚ ਗਣਿਤ ਵਿਸ਼ੇ ‘ਤੇ ਕਰਵਾਇਆ ਗਿਆ ਲੈਕਚਰ

Author : Sonu Samyal

March 3, 2026 2:51 p.m. 233

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਗਣਿਤ ਵਿਸ਼ੇ ਨਾਲ ਸੰਬੰਧਿਤ ਇਕ ਵਿਸਤ੍ਰਿਤ ਅਤੇ ਪ੍ਰੇਰਣਾਦਾਇਕ ਲੈਕਚਰ  ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ, ਖੋਜਮੁਖੀ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਜਾਗਰੂਕਤਾ ਵਧਾਉਣਾ ਸੀ। ਇਸ ਪ੍ਰੋਗਰਾਮ ਵਿੱਚ ਲਗਭਗ 200 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੇ ਡਾ. ਗੁਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ “Mathematics and Its Applications” ਵਿਸ਼ੇ ‘ਤੇ ਵਿਸਤਾਰਪੂਰਵਕ ਚਰਚਾ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਗਣਿਤ ਦੇ ਮਹੱਤਵ ਨੂੰ ਆਧੁਨਿਕ ਤਕਨਾਲੋਜੀ, ਡਾਟਾ ਸਾਇੰਸ,  Artificial Intelligence,, ਇੰਜੀਨੀਅਰਿੰਗ ਅਤੇ ਆਰਥਿਕ ਵਿਕਾਸ ਨਾਲ ਜੋੜਦੇ ਹੋਏ ਸਮਝਾਇਆ। ਉਨ੍ਹਾਂ ਕਿਹਾ ਕਿ ਗਣਿਤ ਸਿਰਫ਼ ਅੰਕਾਂ ਤੱਕ ਸੀਮਿਤ ਨਹੀਂ, ਬਲਕਿ ਤਾਰਕਿਕ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਮਜ਼ਬੂਤ ਨੀਂਹ ਹੈ।

ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਹਮੇਸ਼ਾ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਅਕਾਦਮਿਕ ਸੈਸ਼ਨ 2026-27 ਤੋਂ ਕਾਲਜ ਵਿੱਚ ਐਮ.ਐੱਸ.ਸੀ. ਗਣਿਤ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਬਾਹਰ ਨਾ ਜਾਣਾ ਪਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਕਾਲਰਸ਼ਿਪਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਐਮ.ਐੱਸ.ਸੀ. ਗਣਿਤ ਦੀ ਫੀਸ ਨਿੱਜੀ ਕਾਲਜਾਂ ਦੇ ਮੁਕਾਬਲੇ ਲਗਭਗ ਅੱਧੀ ਹੋਵੇਗੀ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਉੱਚ ਸਿੱਖਿਆ ਪ੍ਰਾਪਤ ਕਰ ਸਕਣਗੇ।

ਡਾ. ਦਿਨੇਸ਼ ਕਾਲੀਆ ਨੇ ਆਪਣੇ ਸੰਬੋਧਨ ਵਿੱਚ ਗਣਿਤ ਦੇ ਮਹੱਤਵ ਨੂੰ ਵੱਖ-ਵੱਖ ਮੁਕਾਬਲਾਤੀ ਪ੍ਰੀਖਿਆਵਾਂ ਅਤੇ ਖੋਜ ਖੇਤਰਾਂ ਨਾਲ ਜੋੜਦੇ ਹੋਏ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗਣਿਤ ਵਿਦਿਆਰਥੀਆਂ ਵਿੱਚ ਵਿਸ਼ਲੇਸ਼ਣਾਤਮਕ ਸੋਚ, ਧੀਰਜ ਅਤੇ ਤਾਰਕਿਕ ਯੋਗਤਾ ਦਾ ਵਿਕਾਸ ਕਰਦਾ ਹੈ।

ਪ੍ਰੋ. ਅਮਨਦੀਪ ਸਿੰਘ ਨੇ ਕਿਹਾ ਕਿ ਗਣਿਤ ਹਰ ਵਿਗਿਆਨਕ ਅਤੇ ਤਕਨੀਕੀ ਖੇਤਰ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗਣਿਤ ਨੂੰ ਡਰ ਨਹੀਂ, ਸਗੋਂ ਮੌਕਾ ਅਤੇ ਰਚਨਾਤਮਕ ਚੁਣੌਤੀ ਵਜੋਂ ਸਵੀਕਾਰ ਕਰਨ।

ਅੰਤ ਵਿੱਚ ਪ੍ਰੋਫੈਸਰ ਸਲੋਨੀ ਸੈਣੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕਰਦੇ ਹੋਏ ਮੁੱਖ ਵਕਤਾ, ਪ੍ਰਿੰਸੀਪਲ ਸਾਹਿਬ, ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਫਲ ਆਯੋਜਨ ਲਈ ਧੰਨਵਾਦ ਕੀਤਾ। ਇਹ ਪ੍ਰਸਾਰ ਵਿਆਖਿਆਨ ਵਿਦਿਆਰਥੀਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਇਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਅਕਾਦਮਿਕ ਕਾਰਜਕ੍ਰਮ ਕਰਵਾਉਣ ਦਾ ਸੰਕਲਪ ਪ੍ਰਗਟਾਇਆ ਗਿਆ।

 

 

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स