PM-KISAN ਯੋਜਨਾ ਲਈ ਫਾਰਮਰ ਰਜਿਸਟਰੀ ਲਾਜ਼ਮੀ- ਮੁੱਖ ਖੇਤੀਬਾੜੀ ਅਫ਼ਸਰ

PM-KISAN ਯੋਜਨਾ ਲਈ ਫਾਰਮਰ ਰਜਿਸਟਰੀ ਲਾਜ਼ਮੀ- ਮੁੱਖ ਖੇਤੀਬਾੜੀ ਅਫ਼ਸਰ

Author : Sonu Samyal

March 2, 2026 6:14 p.m. 213

ਗੁਰਦਾਸਪੁਰ, 2 ਮਾਰਚ – ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਰਣਧੀਰ ਠਾਕੁਰ ਨੇ ਹਰੇਕ ਕਿਸਾਨ ਲਈ ਮਹੱਤਵਪੂਰਣ ਸੂਚਨਾ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਆਪਣੀ ਫਾਰਮਰ ਰਜਿਸਟਰੀ ਕਰਵਾਉਣਾ ਹੁਣ ਲਾਜ਼ਮੀ ਹੋ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਮਕਸਦ ਕਿਸਾਨਾਂ ਲਈ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ।

ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਅਲੱਗ 'ਕਿਸਾਨ ਆਈ.ਡੀ ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁੱਕ  ਸਕਦੀਆਂ ਹਨ। 

ਖੇਤੀਬਾੜੀ ਵਿਭਾਗ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।

 

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स