Health Insurance Punjab: ਪੰਜਾਬ ਦੇ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਦਾ ਸਿਹਤ ਬੀਮਾ

Health Insurance Punjab: ਪੰਜਾਬ ਦੇ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਦਾ ਸਿਹਤ ਬੀਮਾ

Author : Sonu Samyal

Jan. 20, 2026 5:09 p.m. 180

ਗੁਰਦਾਸਪੁਰ:- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 5 ਲੱਖ ਰੁਪਏ ਦੀ ਸਹੂਲਤ ਕੁਝ ਖਾਸ ਵਰਗਾਂ ਤੱਕ ਸੀਮਿਤ ਸੀ, ਪਰ ਹੁਣ ਇਸਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ। ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਸਮੇਤ ਹਰ ਪਰਿਵਾਰ ਇਸ ਯੋਜਨਾ ਦੇ ਦਾਇਰੇ ਵਿੱਚ ਆਵੇਗਾ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਆਧਾਰ ਕਾਰਡ ਅਤੇ ਵੋਟਰ ਆਈਡੀ ਦੇ ਆਧਾਰ ’ਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਖਾਸ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ। ਲੋਕਾਂ ਦੀ ਸਹੂਲਤ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਅਨੁਸਾਰ ਇਸ ਯੋਜਨਾ ਤਹਿਤ 824 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲੇਗੀ, ਜਿਸ ਵਿੱਚ ਸਰਕਾਰੀ, ਕੇਂਦਰੀ ਅਤੇ ਨਿੱਜੀ ਹਸਪਤਾਲ ਸ਼ਾਮਲ ਹਨ। ਆਉਣ ਵਾਲੇ ਸਮੇਂ ਵਿੱਚ ਹਸਪਤਾਲਾਂ ਦੀ ਗਿਣਤੀ ਹੋਰ ਵਧਾਉਣ ਦੀ ਯੋਜਨਾ ਹੈ। ਵਿਧਾਇਕ ਨੇ ਕਿਹਾ ਕਿ ਇਹ ਯੋਜਨਾ ਸੂਬੇ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਸਿਹਤ ਸੇਵਾਵਾਂ ਨੂੰ ਸਭ ਲਈ ਸੌਖਾ ਬਣਾਏਗੀ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स