Author : Sonu Samyal
ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਕਲਾਂ ਕੇਂਦਰ ਵਿਖੇ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਅਤੇ ਸੀ.ਈ.ਓ ਮੈਡਮ ਜ਼ੀਨਤ ਖਹਿਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੌਰਾਨ ਉਨ੍ਹਾਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਆਪਣੇ ਹੁਨਰ ਅਤੇ ਸਖ਼ਤ ਮਿਹਨਤ ਨਾਲ ਸਮਾਜ ਵਿੱਚ ਵੱਖਰੀ ਪਛਾਣ ਬਣਾਈ ਹੈ।
ਸ੍ਰੀ ਰਮਨ ਬਹਿਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੈਂਕੜੇ ਮਹਿਲਾ ਉੱਦਮੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਨਿਵਾਜਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਔਰਤਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਇੱਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ ਗਿਆ ਹੈ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਰਾਹੀਂ ਮਹਿਲਾਵਾਂ ਨੂੰ ਖੇਤੀਬਾੜੀ, ਘਰੇਲੂ ਉਦਯੋਗਾਂ ਅਤੇ ਸੇਵਾ ਖੇਤਰ ਨਾਲ ਜੋੜਿਆ ਜਾ ਰਿਹਾ ਹੈ। ਸਰਕਾਰ ਵੱਲੋਂ ਹਰ ਸੰਭਵ ਵਿੱਤੀ ਅਤੇ ਤਕਨੀਕੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਔਰਤਾਂ ਖੁਦ ਦਾ ਕਾਰੋਬਾਰ ਸਥਾਪਿਤ ਕਰ ਸਕਣ।
ਸਮਾਗਮ ਵਿੱਚ ਪ੍ਰੋ. ਰਾਜ ਕੁਮਾਰ ਸ਼ਰਮਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਜਤਿੰਦਰ ਕੌਰ, ਅਤੇ ਵੱਖ-ਵੱਖ ਹਲਕਿਆਂ ਦੇ ਮਹਿਲਾ ਵਿੰਗਾਂ ਦੇ ਪ੍ਰਧਾਨ ਤੇ ਕੋਆਰਡੀਨੇਟਰ ਸ਼ਾਮਲ ਹੋਏ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਕੇਸ਼ ਸ਼ਰਮਾ, ਹੈਪੀ ਲੌਂਗੀਆ, ਅਤੇ ਪੇਂਡੂ ਵਿਕਾਸ ਵਿਭਾਗ ਦੇ ਬੀ.ਪੀ.ਐਮਜ਼ ਤੇ ਕਲੱਸਟਰ ਕੋਆਰਡੀਨੇਟਰਾਂ (CCs) ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ