Republic Day: ਗੁਰਦਾਸਪੁਰ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ਼ਾਨਦਾਰ ਰਿਹਰਸਲ

Republic Day: ਗੁਰਦਾਸਪੁਰ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ਼ਾਨਦਾਰ ਰਿਹਰਸਲ

Author : Sonu Samyal

Jan. 21, 2026 2:35 p.m. 139

ਗੁਰਦਾਸਪੁਰ: 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿੱਚ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਦੂਜੀ ਰਿਹਰਸਲ ਕਰਵਾਈ ਗਈ।

ਰਿਹਰਸਲ ਦਾ ਨਿਰੀਖਣ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਆਦਿੱਤਿਆ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਅਨੂਪ੍ਰੀਤ ਕੌਰ ਵੀ ਮੌਜੂਦ ਰਹੀ।

ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਭਰਪੂਰ ਪ੍ਰਸਤੁਤੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਨਿਰੀਖਣ ਮਗਰੋਂ ਆਦਿੱਤਿਆ ਗੁਪਤਾ ਨੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਪੂਰੀਆਂ ਕਰਨ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹੇ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਦਰਸਾਇਆ ਜਾਵੇਗਾ। ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਗਣਤੰਤਰ ਦਿਵਸ ਸਮਾਗਮ ਦੀ ਸ਼ਾਨ ਵਧਾਉਣ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਰਹੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स