Author : Sonu Samyal
ਗੁਰਦਾਸਪੁਰ, 11 ਮਾਰਚ : ਪਿੰਡ ਜੋੜਾ ਛੱਤਰਾਂ ਦੇ ਰਹਿਣ ਵਾਲੇ ਹੀਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਬੀਤੀ 25 ਜਨਵਰੀ ਨੂੰ ਵਾਪਰੇ ਦੁੱਖਦਾਈ ਹਾਦਸੇ ਦੌਰਾਨ ਉਸ ਦੀਆਂ 5 ਦੁਧਾਰੂ ਗਾਂਵਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਦੀ ਕੋਸ਼ਿਸ਼ਾਂ ਸਦਕਾ ਇਹ ਮਾਲੀ ਸਹਾਇਤਾ ਪ੍ਰਾਪਤ ਹੋਈ। ਅੱਜ ਸ੍ਰੀ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਪੀੜਤ ਹੀਰਾ ਸਿੰਘ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ।
ਇਸ ਮੌਕੇ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਅਜਿਹੇ ਮਸਲਿਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਮਾਨ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਇਹ ਰਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜੀ, ਜੋ ਅੱਜ ਹੀਰਾ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਇਸ ਸਹਾਇਤਾ ਨਾਲ ਹੀਰਾ ਸਿੰਘ ਦੁਬਾਰਾ ਆਪਣੇ ਦੁੱਧ ਦੇ ਕਾਰੋਬਾਰ ਨੂੰ ਸ਼ੁਰੂ ਕਰ ਸਕਣਗੇ ਅਤੇ ਆਪਣੇ ਪਰਿਵਾਰ ਦੀ ਪਰਵਰਿਸ਼ ਚੰਗੇ ਤਰੀਕੇ ਨਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਔਖੀ ਘੜੀ ਵਿੱਚ ਕਿਸੇ ਦੇ ਨਾਲ ਖੜ੍ਹੇ ਹੋਣਾ ਸਾਡਾ ਸਮਾਜਿਕ ਫਰਜ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਇਨਸਾਨੀ ਫਰਜ਼ ਸਮਝਦੇ ਹੋਏ ਹਮੇਸ਼ਾਂ ਹੀ ਪੀੜਤ ਅਤੇ ਲੋੜਵੰਦ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ।
ਰਮਨ ਬਹਿਲ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਅੱਗ ਲੱਗਣ ਕਾਰਨ ਨੁਕਸਾਨ ਝੱਲਣ ਵਾਲੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿਵਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਮਦਦ ਦਿਵਾਈ ਗਈ ਅਤੇ ਪਿੰਡ ਬੱਬੇਹਾਲੀ ਦੇ ਵਾਸੀ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ ਦੇ ਪਿਤਾ ਕਰਨੈਲ ਸਿੰਘ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਸੀ।
ਇਸ ਮੌਕੇ ਸਰਪੰਚ ਸ.ਨਿਸ਼ਾਨ ਸਿੰਘ ਪਿੰਡ ਜੋੜਾ ਛੱਤਰਾਂ, ਪਲਵਿੰਦਰ ਸਿੰਘ, ਹੀਰਾ ਸਿੰਘ ਦਾ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਵਿਅਕਤੀ ਮੌਜੂਦ ਸਨ।
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ