Post by : Jan Punjab Bureau
ਚੰਡੀਗੜ੍ਹ-ਮਨਾਲੀ ਹਾਈਵੇਅ ’ਤੇ ਵੀਰਵਾਰ ਸਵੇਰੇ ਇੱਕ ਭਿਆਨਕ Chandigarh-Manali Highway Accident ਵਾਪਰਿਆ। ਦਵਾੜਾ ਟਨਲ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਪੰਜਾਬ ਦੇ 4 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਸਵੇਰੇ ਕਰੀਬ 6:30 ਵਜੇ ਵਾਪਰਿਆ।
ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਨੰਬਰ ਦਾ ਇੱਕ ਟਰੱਕ ਮੰਡੀ ਤੋਂ ਕੁੱਲੂ ਵੱਲ ਜਾ ਰਿਹਾ ਸੀ। ਇਸ ਟਰੱਕ ਵਿੱਚ ਕੁੱਲ 9 ਲੋਕ ਸਵਾਰ ਸਨ। ਦੂਜੇ ਪਾਸੇ ਹਿਮਾਚਲ ਨੰਬਰ ਦਾ ਟਰੱਕ ਕੁੱਲੂ ਤੋਂ ਮੰਡੀ ਵੱਲ ਆ ਰਿਹਾ ਸੀ।
ਦੋਵੇਂ ਟਰੱਕ ਦਵਾੜਾ ਟਨਲ ਦੇ ਅੰਦਰ ਆਹਮੋ-ਸਾਹਮਣੇ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਇਸ ਵਿੱਚ ਫਸ ਗਏ।
ਜਾਣਕਾਰੀ ਮੁਤਾਬਕ ਪੰਜਾਬ ਦੇ ਇਹ ਲੋਕ ਸ਼ੀਸ਼ੇ ਲੈ ਕੇ ਕੁੱਲੂ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਸ਼ੀਸ਼ੇ ਲਗਾਉਣ ਦਾ ਕੰਮ ਕਰਦੇ ਸਨ। ਹਾਦਸੇ ਵਿੱਚ ਟਰੱਕ ਵਿੱਚ ਸਵਾਰ 9 ਲੋਕਾਂ ਵਿੱਚੋਂ 4 ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋਏ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ। ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜਾਂ ਵਿੱਚ ਮਦਦ ਕੀਤੀ। ਜ਼ਖਮੀਆਂ ਨੂੰ ਇਲਾਜ ਲਈ ਨਗਵਾਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Read Also :- Faridkot ਦੀ 24 ਸਾਲਾ ਵਿਦਿਆਰਥਣ ਦੀ Heart Attack ਨਾਲ ਮੌਤ
ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਮੰਡੀ-ਕੁੱਲੂ ਹਾਈਵੇਅ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।
ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਕਿਸ ਕਾਰਨ ਵਾਪਰਿਆ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਮੰਡੀ ਦੇ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਨੇ 4 ਮੌਤਾਂ ਅਤੇ 7 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਤੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ।
Gangster Himanshu Bhau Arrested: ਅਮਰੀਕਾ 'ਚ ਗ੍ਰਿਫ਼ਤਾਰੀ ਦੀ ਖ਼ਬ...
ਹਿਮਾਂਸ਼ੂ ਭਾਉ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦੀ ਰਿਪੋਰਟ, ਐਲਵਿਸ਼ ਯਾਦਵ ਦੇ ਘਰ ਬਾਹਰ ਫਾਇਰਿੰਗ ਅਤੇ ਕਈ ਅਪਰਾਧਿਕ ਮਾਮਲ
Parvinder Singh Jhota Case: 25 ਅਕਤੂਬਰ ਨੂੰ ਪੰਜਾਬ ਭਰ ’ਚ ਫੂਕੇ ਜ...
ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਕਮੇਟੀ ਦਾ ਐਲਾਨ, 25 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ ’ਚ ਝਾੜੂ ਫੂਕ ਕੇ ਕੀਤ
Punjab Weather Update: ਪੰਜਾਬ ਵਿੱਚ ਅੱਜ ਮੌਸਮ ਰਹੇਗਾ ਸਾਫ਼, 24-25...
ਪੰਜਾਬ ਵਿੱਚ ਅੱਜ ਮੌਸਮ ਸਾਫ਼ ਰਹੇਗਾ, ਪਰ 24 ਅਤੇ 25 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ