Post by : Jan Punjab Bureau
ਅਸਾਮ ਵਿੱਚ ਚੋਣਾਂ ਤੋਂ ਠੀਕ ਪਹਿਲਾਂ ਰਾਜਨੀਤਿਕ ਤਣਾਅ ਹੋਰ ਵਧ ਗਿਆ ਹੈ। Pawan Khera ਦੇ ਦਿੱਲੀ ਸਥਿਤ ਘਰ ‘ਤੇ ਮੰਗਲਵਾਰ ਨੂੰ Assam Police ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਇੱਕ ਦਿਨ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਗਈ ਸੀ।
ਇਹ ਮਾਮਲਾ Himanta Biswa Sarma ਦੀ ਪਤਨੀ Riniki Bhuyan ਵੱਲੋਂ ਦਰਜ ਕਰਵਾਇਆ ਗਿਆ, ਜਿਸ ਵਿੱਚ ਪਵਨ ਖੇੜਾ ‘ਤੇ ਪਾਸਪੋਰਟ ਧੋਖਾਧੜੀ ਦੇ ਝੂਠੇ ਦੋਸ਼ ਲਗਾਉਣ ਦਾ ਇਲਜ਼ਾਮ ਹੈ।
ਦਿੱਲੀ ਦੇ ਨਿਜਾਮੁੱਦੀਨ ਇਲਾਕੇ ਵਿੱਚ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਸਥਾਨਕ ਪੁਲਿਸ ਵੀ ਅਸਾਮ ਪੁਲਿਸ ਨਾਲ ਮੌਜੂਦ ਸੀ। ਪੁਲਿਸ ਅਧਿਕਾਰੀ ਦੇ ਅਨੁਸਾਰ, ਪਵਨ ਖੇੜਾ ਆਪਣੇ ਘਰ ‘ਚ ਨਹੀਂ ਮਿਲੇ, ਪਰ ਤਲਾਸ਼ੀ ਦੌਰਾਨ ਕੁਝ ਇਲੈਕਟ੍ਰਾਨਿਕ ਡਿਵਾਈਸ ਜ਼ਬਤ ਕੀਤੇ ਗਏ ਹਨ ਅਤੇ ਕੁਝ “ਸ਼ੱਕੀ ਸਮੱਗਰੀ” ਵੀ ਮਿਲੀ ਹੈ, ਜਿਸ ਬਾਰੇ ਹੁਣੇ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਕੇਸ ਗੁਵਾਹਾਟੀ ਦੇ ਕ੍ਰਾਈਮ ਬ੍ਰਾਂਚ ਥਾਣੇ ਵਿੱਚ ਦਰਜ ਹੈ ਅਤੇ ਪੁਲਿਸ ਮੁਤਾਬਕ ਖੇੜਾ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ।
ਦੂਜੇ ਪਾਸੇ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਦਾਅਵਾ ਕੀਤਾ ਕਿ ਪਵਨ ਖੇੜਾ ਗੁਵਾਹਾਟੀ ਤੋਂ ਨਿਕਲ ਕੇ ਹੈਦਰਾਬਾਦ ਚਲੇ ਗਏ ਹਨ। ਉਨ੍ਹਾਂ ਕਿਹਾ ਕਿ “ਕਾਨੂੰਨ ਆਪਣਾ ਕੰਮ ਕਰੇਗਾ।”
ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਕਾਂਗਰਸ ਨੇ ਪ੍ਰੈਸ ਕਾਨਫਰੰਸ ਕਰਕੇ ਸਰਮਾ ਦੀ ਪਤਨੀ ‘ਤੇ ਕਈ ਗੰਭੀਰ ਦੋਸ਼ ਲਗਾਏ। Gaurav Gogoi ਅਤੇ ਪਵਨ ਖੇੜਾ ਨੇ ਦਾਅਵਾ ਕੀਤਾ ਕਿ ਰਿਨੀਕੀ ਭੁਯਾਨ ਕੋਲ UAE, ਮਿਸਰ ਅਤੇ ਐਂਟੀਗੁਆ-ਬਰਬੂਡਾ ਦੇ ਪਾਸਪੋਰਟ ਹਨ ਅਤੇ ਵਿਦੇਸ਼ਾਂ ਵਿੱਚ ਸੰਪਤੀ ਵੀ ਹੈ।
ਇਨ੍ਹਾਂ ਦੋਸ਼ਾਂ ਨੂੰ ਰਿਨੀਕੀ ਭੁਯਾਨ ਨੇ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਵੀ ਵਿਦੇਸ਼ ਵਿੱਚ ਕੋਈ ਕਾਰੋਬਾਰ ਜਾਂ ਸੰਪਤੀ ਨਹੀਂ ਹੈ ਅਤੇ ਇਹ ਸਾਰੇ ਦੋਸ਼ ਬੇਬੁਨਿਆਦ ਹਨ। ਇਸ ਮਾਮਲੇ ‘ਤੇ ਕਾਂਗਰਸ ਪ੍ਰਧਾਨ Mallikarjun Kharge ਨੇ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰੀ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉੱਧਰ ਕਾਂਗਰਸ ਨੇ ਇਸ ਕਾਰਵਾਈ ਨੂੰ “ਰਾਜਨੀਤਿਕ ਬਦਲੇ ਦੀ ਕਾਰਵਾਈ” ਦੱਸਦਿਆਂ ਕਿਹਾ ਕਿ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮਾਮਲਾ ਹੁਣ ਗੰਭੀਰ ਰੂਪ ਧਾਰ ਚੁੱਕਾ ਹੈ ਅਤੇ ਚੋਣਾਂ ਤੋਂ ਪਹਿਲਾਂ ਇਸ ਨੇ ਰਾਜਨੀਤਿਕ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼