10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ 18 ਜੂਨ ਨੂੰ ਚੋਣਾਂ ਦਾ ਐਲਾਨ

10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ 18 ਜੂਨ ਨੂੰ ਚੋਣਾਂ ਦਾ ਐਲਾਨ

Post by : Jan Punjab Bureau

May 22, 2026 12:09 p.m. 251

ਭਾਰਤ ਦੇ ਚੋਣ ਕਮਿਸ਼ਨ ਨੇ 10 ਰਾਜਾਂ ਵਿੱਚ ਖਾਲੀ ਹੋ ਰਹੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 18 ਜੂਨ ਨੂੰ ਕਰਵਾਈ ਜਾਵੇਗੀ, ਜਦਕਿ ਨਤੀਜੇ ਵੀ ਉਸੇ ਦਿਨ ਘੋਸ਼ਿਤ ਕੀਤੇ ਜਾਣਗੇ।

ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਮੁਤਾਬਕ, ਆਂਧਰਾ ਪ੍ਰਦੇਸ਼, ਗੁਜਰਾਤ ਅਤੇ ਕਰਨਾਟਕ ਵਿੱਚ ਚਾਰ-ਚਾਰ ਸੀਟਾਂ ‘ਤੇ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਤਿੰਨ-ਤਿੰਨ ਸੀਟਾਂ ਲਈ ਵੋਟਿੰਗ ਕਰਵਾਈ ਜਾਵੇਗੀ। ਝਾਰਖੰਡ ਵਿੱਚ ਦੋ, ਜਦਕਿ ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ ਇੱਕ-ਇੱਕ ਸੀਟ ਲਈ ਚੋਣ ਹੋਵੇਗੀ।

ਚੋਣ ਪ੍ਰਕਿਰਿਆ ਅਧੀਨ 1 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 8 ਜੂਨ ਤੈਅ ਕੀਤੀ ਗਈ ਹੈ, ਜਦਕਿ 9 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ। ਉਮੀਦਵਾਰ 11 ਜੂਨ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।

ਵੋਟਿੰਗ 18 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਸ਼ਾਮ 5 ਵਜੇ ਸ਼ੁਰੂ ਕੀਤੀ ਜਾਵੇਗੀ।

ਇਨ੍ਹਾਂ ਸੀਟਾਂ ‘ਤੇ ਕਈ ਸੀਨੀਅਰ ਨੇਤਾਵਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਦਿਗਵਿਜੈ ਸਿੰਘ, ਸ਼ਕਤੀ ਸਿੰਘ ਗੋਹਿਲ, ਨਬਾਮ ਰੇਬੀਆ ਅਤੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਝਾਰਖੰਡ ਤੋਂ ਸ਼ਿਬੂ ਸੋਰੇਨ ਦੀ ਸੀਟ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ।

#World News #ਜਨ ਪੰਜਾਬ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਰਾਸ਼ਟਰੀ ਸਿਆਸਤ अपडेट्स