Post by : Jan Punjab Bureau
ਭਾਰਤ ਦੇ ਪ੍ਰਸਿੱਧ ਓਲੰਪੀਅਨ ਅਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦਾ 79 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਖੇਡ ਜਗਤ ਅਤੇ ਪੰਜਾਬ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਾਜਾ ਰਣਧੀਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ Amarinder Singh ਦੇ ਚਚੇਰੇ ਭਰਾ ਸਨ।
ਰਣਧੀਰ ਸਿੰਘ ਭਾਰਤ ਦੇ ਮਸ਼ਹੂਰ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਸਨ ਅਤੇ ਉਹ ਏਸ਼ੀਆਈ ਖੇਡਾਂ ਵਿੱਚ ਪੰਜ ਵਾਰ ਸੋਨ ਤਗਮਾ ਜਿੱਤ ਚੁੱਕੇ ਸਨ। ਖੇਡਾਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਕਾਰੀ ਅਰਜੁਨ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਖੇਡ ਕਰੀਅਰ ਤੋਂ ਬਾਅਦ ਉਨ੍ਹਾਂ ਨੇ ਖੇਡ ਪ੍ਰਸ਼ਾਸਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ।
ਉਨ੍ਹਾਂ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਡੂੰਘਾ ਦੁੱਖ ਜਤਾਇਆ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰ ਹੈ ਕਿ ਉਨ੍ਹਾਂ ਦੇ ਭਰਾ ਰਾਜਾ ਰਣਧੀਰ ਸਿੰਘ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਪ੍ਰਾਪਤ ਹੋਵੇ।
ਜ਼ਿਕਰਯੋਗ ਹੈ ਕਿ ਰਾਜਾ ਰਣਧੀਰ ਸਿੰਘ ਲੰਬੇ ਸਮੇਂ ਤੱਕ ਭਾਰਤੀ ਅਤੇ ਏਸ਼ੀਆਈ ਖੇਡ ਪ੍ਰਸ਼ਾਸਨ ਨਾਲ ਜੁੜੇ ਰਹੇ। ਉਨ੍ਹਾਂ ਨੇ 1987 ਤੋਂ 2014 ਤੱਕ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ-ਜਨਰਲ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ 1991 ਤੋਂ 2015 ਤੱਕ ਓਲੰਪਿਕ ਕੌਂਸਲ ਆਫ ਏਸ਼ੀਆ (OCA) ਦੇ ਸਕੱਤਰ-ਜਨਰਲ ਵੀ ਰਹੇ।
ਉਨ੍ਹਾਂ ਦਾ ਜਨਮ 18 ਅਕਤੂਬਰ 1946 ਨੂੰ ਪਟਿਆਲਾ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ। 1978 ਦੀਆਂ ਬੈਂਕਾਕ ਏਸ਼ੀਆਈ ਖੇਡਾਂ ਵਿੱਚ ਉਨ੍ਹਾਂ ਨੇ ਟ੍ਰੈਪ ਸ਼ੂਟਿੰਗ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਸੀ। ਉਹ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਨਿਸ਼ਾਨੇਬਾਜ਼ ਬਣੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 1968 ਤੋਂ 1984 ਤੱਕ ਲਗਾਤਾਰ ਪੰਜ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ।
ਸਤੰਬਰ 2024 ਵਿੱਚ ਉਨ੍ਹਾਂ ਨੂੰ ਓਲੰਪਿਕ ਕੌਂਸਲ ਆਫ ਏਸ਼ੀਆ ਦੇ ਪ੍ਰਧਾਨ ਵਜੋਂ ਬਿਨਾਂ ਵਿਰੋਧ ਚੁਣਿਆ ਗਿਆ ਸੀ। ਇਸ ਮਾਣਯੋਗ ਅਹੁਦੇ ‘ਤੇ ਪਹੁੰਚਣ ਵਾਲੇ ਉਹ ਪਹਿਲੇ ਭਾਰਤੀ ਸਨ। ਖੇਡਾਂ ਦੇ ਵਿਕਾਸ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼