Post by : Jan Punjab Bureau
ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ AI2379 ਮੰਗਲਵਾਰ ਨੂੰ ਉਡਾਣ ਦੌਰਾਨ ਅਚਾਨਕ ਤੇਜ਼ ਟਰਬੂਲੈਂਸ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਵਿੱਚ ਕਈ ਯਾਤਰੀ ਅਤੇ ਕੈਬਿਨ ਕਰੂ ਮੈਂਬਰ ਮਾਮੂਲੀ ਰੂਪ ਵਿੱਚ ਜ਼ਖਮੀ ਹੋ ਗਏ। ਇਸ ਦੇ ਬਾਵਜੂਦ ਜਹਾਜ਼ ਨੇ 4 ਅਗਸਤ 2026 ਨੂੰ ਸਵੇਰੇ ਕਰੀਬ 8:30 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) 'ਤੇ ਸੁਰੱਖਿਅਤ ਲੈਂਡਿੰਗ ਕੀਤੀ।
ਏਅਰ ਇੰਡੀਆ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਡਾਣ ਦੌਰਾਨ ਜਹਾਜ਼ ਨੂੰ ਅਚਾਨਕ ਟਰਬੂਲੈਂਸ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਜਹਾਜ਼ ਦੀ ਉਚਾਈ ਵਿੱਚ ਅਚਾਨਕ ਤਬਦੀਲੀ ਆਈ। ਹਾਲਾਂਕਿ ਪਾਇਲਟ ਨੇ ਸਥਿਤੀ 'ਤੇ ਕਾਬੂ ਪਾਉਂਦਿਆਂ ਜਹਾਜ਼ ਨੂੰ ਸੁਰੱਖਿਅਤ ਤਰੀਕੇ ਨਾਲ ਦਿੱਲੀ ਵਿੱਚ ਉਤਾਰ ਲਿਆ।
ਲੈਂਡਿੰਗ ਤੋਂ ਬਾਅਦ ਜ਼ਖਮੀ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਵ੍ਹੀਲਚੇਅਰਾਂ ਰਾਹੀਂ ਐਂਬੂਲੈਂਸ ਤੱਕ ਲਿਜਾਇਆ ਗਿਆ। ਕੁਝ ਲੋਕਾਂ ਦੀਆਂ ਅੱਖਾਂ, ਹੱਥਾਂ ਅਤੇ ਗਰਦਨ 'ਤੇ ਪੱਟੀਆਂ ਵੀ ਦਿਖਾਈ ਦਿੱਤੀਆਂ।
ਜ਼ਖਮੀਆਂ ਨੂੰ ਇਲਾਜ ਅਤੇ ਜਾਂਚ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ, ਵਸੰਤ ਕੁੰਜ ਦੇ ਫੋਰਟਿਸ ਹਸਪਤਾਲ ਅਤੇ ਸਪਾਈਨ ਇੰਜਰੀ ਸੈਂਟਰ ਭੇਜਿਆ ਗਿਆ।
ਹਾਲਾਂਕਿ ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ, ਪਰ ਰਿਪੋਰਟਾਂ ਮੁਤਾਬਕ ਕਰੀਬ 12 ਯਾਤਰੀ ਜ਼ਖਮੀ ਹੋਏ ਹਨ।
ਇੱਕ ਯਾਤਰੀ ਦੇ ਮੁਤਾਬਕ, ਜਹਾਜ਼ ਨੇ ਉਡਾਣ ਭਰੇ ਕਰੀਬ ਡੇਢ ਘੰਟਾ ਹੋਇਆ ਸੀ ਅਤੇ ਜ਼ਿਆਦਾਤਰ ਯਾਤਰੀ ਸੌ ਰਹੇ ਸਨ। ਇਸ ਦੌਰਾਨ ਅਚਾਨਕ ਜਹਾਜ਼ ਵਿੱਚ ਤੇਜ਼ ਹਲਚਲ ਸ਼ੁਰੂ ਹੋ ਗਈ ਜੋ ਲਗਭਗ ਦੋ ਤੋਂ ਤਿੰਨ ਮਿੰਟ ਤੱਕ ਜਾਰੀ ਰਹੀ।
ਯਾਤਰੀ ਨੇ ਦਾਅਵਾ ਕੀਤਾ ਕਿ ਇਸ ਦੌਰਾਨ 15 ਤੋਂ 20 ਲੋਕ ਜ਼ਖਮੀ ਹੋਏ। ਉਸਨੇ ਇਹ ਵੀ ਕਿਹਾ ਕਿ ਜਹਾਜ਼ ਵਿੱਚ 100 ਤੋਂ ਵੱਧ ਲੋਕ ਸਵਾਰ ਸਨ ਅਤੇ ਉਸਦੇ ਅਨੁਮਾਨ ਅਨੁਸਾਰ 70 ਤੋਂ 80 ਫੀਸਦੀ ਲੋਕਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਦੀ ਸੱਟ ਲੱਗੀ। ਹਾਲਾਂਕਿ ਉਸਨੇ ਇਹ ਵੀ ਮੰਨਿਆ ਕਿ ਜ਼ਖਮੀਆਂ ਦੀ ਅਸਲ ਗਿਣਤੀ ਅਜੇ ਸਪੱਸ਼ਟ ਨਹੀਂ ਹੈ ਅਤੇ ਮੁੱਢਲੀ ਜਾਂਚ ਜਾਰੀ ਹੈ।
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ 4 ਅਗਸਤ ਨੂੰ ਫੁਕੇਟ ਤੋਂ ਦਿੱਲੀ ਆ ਰਹੀ ਫਲਾਈਟ AI2379 ਨੂੰ ਉਡਾਣ ਦੌਰਾਨ ਕੁਝ ਸਮੇਂ ਲਈ ਟਰਬੂਲੈਂਸ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਜਹਾਜ਼ ਦੀ ਉਚਾਈ ਵਿੱਚ ਅਚਾਨਕ ਬਦਲਾਅ ਆਇਆ।
ਬੁਲਾਰੇ ਨੇ ਦੱਸਿਆ ਕਿ ਪਾਇਲਟ ਨੇ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਦਿੱਲੀ ਵਿੱਚ ਉਤਾਰਿਆ ਅਤੇ ਸਾਰੇ ਯਾਤਰੀਆਂ ਤੇ ਕਰੂ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਏਅਰ ਇੰਡੀਆ ਦੇ ਅਨੁਸਾਰ ਹੁਣ ਤੱਕ ਕਿਸੇ ਵੀ ਗੰਭੀਰ ਸੱਟ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਏਅਰ ਇੰਡੀਆ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਏਅਰਪੋਰਟ 'ਤੇ ਮੌਜੂਦ ਮੈਡੀਕਲ ਟੀਮ ਵੱਲੋਂ ਜਾਂਚ ਅਤੇ ਇਲਾਜ ਲਈ ਤੁਰੰਤ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ।
ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਅਤੇ ਕਰੂ ਦੀ ਸੁਰੱਖਿਆ ਉਸਦੀ ਸਭ ਤੋਂ ਵੱਡੀ ਤਰਜੀਹ ਹੈ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਕਰ ਰਹੀਆਂ ਸੰਬੰਧਤ ਏਜੰਸੀਆਂ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।x
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼