ਪਾਕਿਸਤਾਨ 'ਚ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ ?

ਪਾਕਿਸਤਾਨ 'ਚ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ ?

Post by : Jan Punjab Bureau

Feb. 13, 2026 3:26 p.m. 2126

ਪੰਜਾਬ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦਾ ਰਿਹਾਈ ਤੋਂ ਬਾਅਦ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ 'ਚ ਸਰਬਜੀਤ ਕੌਰ ਨੇ ਪਾਕਿਸਤਾਨੀ ਮੀਡੀਆ ਨਾਲ ਗੱਲ ਕਰਦਿਆਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੀ ਨਜ਼ਰ ਆਈ। ਇਸ ਦੌਰਾਨ ਉਸ ਦਾ ਪਤੀ ਨਾਸਿਰ ਹੁਸੈਨ ਵੀ ਉਸ ਦੇ ਨਾਲ ਸੀ।

ਸਰਬਜੀਤ ਕੌਰ ਨੇ ਕਿਹਾ, “ਮੇਰਾ ਪਿਆਰ ਸੱਚਾ ਸੀ, 8 ਸਾਲ ਬਾਅਦ ਮੇਰੀ ਮੁਹੱਬਤ ਸਫਲ ਹੋਈ"। ਉਸ ਨੇ ਕਿਹਾ ,"ਭਾਵੇਂ ਮੇਰੇ ਦੰਦ ਨਾ ਵੀ ਰਹਿੰਦੇ, ਮੈਂ ਪਾਕਿਸਤਾਨ ਆਉਂਦੀ"।  ਉਸ ਨੇ ਅੱਗੇ ਕਿਹਾ," ਹੁਣ ਮੈਂ ਆਪਣੀ ਬਾਕੀ ਜ਼ਿੰਦਗੀ ਖੁਸ਼ੀ ਨਾਲ ਪਾਕਿਸਤਾਨ ਵਿੱਚ ਬਿਤਾਵਾਂਗੀ।”

ਜ਼ਿਕਰਯੋਗ ਹੈ ਕਿ ਇਹ ਸਿੱਖ ਜਥਾ 10 ਦਿਨ ਪਾਕਿਸਤਾਨ ਵਿੱਚ ਰਿਹਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਆ ਗਿਆ। ਹਾਲਾਂਕਿ, ਸਰਬਜੀਤ ਕੌਰ ਉਥੇ ਹੀ ਰਹਿ ਗਈ ਅਤੇ ਨਾਸਿਰ ਹੁਸੈਨ ਨਾਲ ਵਿਆਹ ਕਰਵਾ ਲਿਆ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਵਿਦੇਸ਼ - ਦੁਨੀਆ ਦੀਆਂ ਖ਼ਬਰਾਂ अपडेट्स