ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਮੌਤ

ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਮੌਤ

Post by : Jan Punjab Bureau

March 12, 2026 10:27 a.m. 407

ਜਲੰਧਰ ਦੇ ਲਾਂਬਾ ਪਿੰਡ ਚੌਕ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਤੇਜ਼  ਰਫ਼ਤਾਰ ਕਾਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਇਨ੍ਹੀਂ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ ‘ਤੇ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰੁਣ ਵਜੋਂ ਹੋਈ ਹੈ, ਜੋ ਗੁਰੂ ਨਾਨਕਪੁਰਾ ਦਾ ਰਹਿਣ ਵਾਲਾ ਸੀ 

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਹਵਾ ਵਿੱਚ 10 ਫੁੱਟ ਛਾਲ ਮਾਰ ਕੇ ਸੜਕ 'ਤੇ ਡਿੱਗ ਪਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਸਥਾਨਕ ਦੁਕਾਨਦਾਰ ਮਨਜੀਤ ਕੁਮਾਰ ਨੇ ਵੀ ਕਿਹਾ ਕਿ ਕਾਰ ਨੇ ਬਿਨਾਂ ਰੁਕੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। 

ਘਟਨਾ ਤੋਂ ਲਗਭਗ ਇੱਕ ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਉਹ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

 

 

#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਅਪਰਾਧ अपडेट्स