Post by : Jan Punjab Bureau
ਪੰਜਾਬ 'ਚ ਆਏ ਦਿਨ ਗੋਲੀਬਾਰੀ ਦੀਆਂ ਘਟਨਾਂਵਾਂ ਵੇਖਣ ਨੂੰ ਮਿਲਦੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਭੋਗਪੁਰ ਨੇੜੇ ਭਟਨੂਰਾ ਲੁਬਾਣਾ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਰਾਤ ਦੇ ਸਮੇਂ ਇੱਕ ਐੱਨ.ਆਰ.ਆਈ. ਪਰਿਵਾਰ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਰਾਹਤ ਦੀ ਗੱਲ ਇਹ ਰਹੀ ਇਸ ਗੋਲੀਬਾਰੀ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ.
ਪੀੜਤ ਪਰਿਵਾਰ ਨੇ ਮੌਕੇ 'ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਫੁਟੇਜ ਵਿੱਚ ਕੈਦ ਹੋ ਗਈ ਹੈ, ਸੀ. ਸੀ. ਟੀ. ਵੀ. ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ 'ਤੇ ਦੋ ਸਵਾਰ ਵਿਅਕਤੀ ਆਉਂਦੇ ਹਨ, ਜਿਨ੍ਹਾਂ ਵੱਲੋਂ ਗੋਲ਼ੀਆਂ ਚਲਾਈਆਂ ਜਾਂਦੀਆਂ ਹਨ।
ਉਹ ਆਪਣੀ ਮੋਟਰਸਾਈਕਲ ਥੋੜ੍ਹੀ ਦੂਰੀ 'ਤੇ ਪਾਰਕ ਕਰਦੇ ਹਨ ਅਤੇ ਟਾਰਚ ਨਾਲ ਘਰ ਦੀ ਪਛਾਣ ਕਰਦੇ ਹਨ। ਹਮਲਾਵਰਾਂ ਨੇ ਘਰ 'ਤੇ ਪਹਿਲਾਂ ਇਕ ਗੋਲ਼ੀ ਚਲਾਈ, ਫਿਰ ਥੋੜ੍ਹੀ ਦੇਰ ਬਾਅਦ ਦੂਜੀ ਵਾਰ ਗੋਲ਼ੀਆਂ ਚਲਾ ਕੇ ਬਾਈਕ 'ਤੇ ਸਵਾਰ ਹੋ ਕੇ ਭੱਜ ਗਏ।
ਦੱਸਿਆ ਜਾ ਰਿਹਾ ਹੈ ਕਿ ਐੱਨ.ਆਰ.ਆਈ. ਪਰਿਵਾਰ ਕੁਝ ਦਿਨ ਪਹਿਲਾਂ ਹੀ ਇਗਲੈਂਡ ਤੋਂ ਵਾਪਸ ਪਰਤਿਆ ਸੀ। ਪੁਲਿਸ ਨੇ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਘਟਨਾ ਦੀ ਪੂਰੀ ਸੱਚਾਈ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana