Post by : Jan Punjab Bureau
Jalandhar News: ਜਲੰਧਰ ਦੇ ਸ਼੍ਰੀ ਗੁਰੂ ਰਵਿਦਾਸ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਨਾਕੇ ’ਤੇ ਖੜ੍ਹੀ ਪੁਲਿਸ ਦੀ ਬੋਲੈਰੋ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ, ਪਰ ਖੁਸ਼ਕਿਸਮਤੀ ਨਾਲ ਕਿਸੇ ਦੀ ਜਾਨ ਨਹੀਂ ਗਈ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ 112 ਨੰਬਰ ਵਾਲੀ Bolero ਸ਼੍ਰੀ ਗੁਰੂ ਰਵਿਦਾਸ ਚੌਕ ’ਤੇ ਨਾਕੇ ਦੌਰਾਨ ਖੜ੍ਹੀ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਉੱਥੋਂ ਲੰਘ ਰਹੀ ਸੀ। ਮੋੜ ਕੱਟਦੇ ਸਮੇਂ ਕਾਰ ਬੇਕਾਬੂ ਹੋ ਕੇ ਪੁਲਿਸ ਦੀ ਬੋਲੈਰੋ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ’ਤੇ ਤੇਜ਼ ਆਵਾਜ਼ ਹੋਈ। ਆਵਾਜ਼ ਸੁਣ ਕੇ ਨੇੜਲੀਆਂ ਦੁਕਾਨਾਂ ਦੇ ਲੋਕ ਵੀ ਬਾਹਰ ਆ ਗਏ।
ਦਲਬੀਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਾਰ ਚਾਲਕ ਕੇਸ਼ਵ ਸ਼ਰਮਾ ਹਵਾਈ ਅੱਡੇ ਤੋਂ ਵਾਪਸ ਆ ਰਿਹਾ ਸੀ। ਉਹ ਆਪਣੇ ਇੱਕ ਰਿਸ਼ਤੇਦਾਰ ਨੂੰ ਏਅਰਪੋਰਟ ਛੱਡ ਕੇ ਵਾਪਸ ਆ ਰਿਹਾ ਸੀ।
Read Also :- RBI ਦੇ ਨਵੇਂ Loan Rules: EMI ਅਤੇ Interest Rate ’ਤੇ ਕੀ ਪਵੇਗਾ ਅਸਰ?
ਦੱਸਿਆ ਗਿਆ ਹੈ ਕਿ ਕਾਰ ਚਲਾਉਂਦੇ ਸਮੇਂ ਉਹ Phone ’ਤੇ ਗੱਲ ਕਰ ਰਿਹਾ ਸੀ। ਮੋੜ ਕੱਟਣ ਦੌਰਾਨ ਉਸ ਦਾ ਧਿਆਨ ਸੜਕ ਦੀ ਬਜਾਏ ਫੋਨ ਵੱਲ ਹੋਣ ਕਾਰਨ ਕਾਰ ਪੁਲਿਸ ਦੀ ਖੜ੍ਹੀ ਬੋਲੈਰੋ ਨਾਲ ਟਕਰਾ ਗਈ।
ਟੱਕਰ ਸਮੇਂ ਬੋਲੈਰੋ ਵਿੱਚ ਮੌਜੂਦ ਵਿਅਕਤੀ ਨੇ ਦੱਸਿਆ ਕਿ ਹਾਦਸੇ ਦੌਰਾਨ ਜ਼ੋਰਦਾਰ ਆਵਾਜ਼ ਆਈ। ਇਸ ਕਾਰਨ ਮੌਕੇ ’ਤੇ ਕੁਝ ਸਮੇਂ ਲਈ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ।
ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੋਵੇਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ।
ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਨੂੰ Arrest ਕਰ ਲਿਆ। ਸੀਨੀਅਰ ਅਧਿਕਾਰੀਆਂ ਨੂੰ ਵੀ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਕਾਰ ਦੀ ਮੁਰੰਮਤ ਕਰਵਾਉਣ ਲਈ ਚਾਲਕ ਨੂੰ ਕਿਹਾ ਗਿਆ ਹੈ। ਜੇਕਰ ਵਾਹਨ ਦੀ ਮੁਰੰਮਤ ਨਹੀਂ ਕਰਵਾਈ ਜਾਂਦੀ ਤਾਂ ਉਸਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼
Chitkara University ’ਚ ਅੱਧੀ ਰਾਤ ਹੰਗਾਮਾ, ਵਿਦਿਆਰਥੀਆਂ ਦੀ ਪੁਲਿਸ ...
Chitkara University ’ਚ ਰਾਤ ਨੂੰ ਵਿਦਿਆਰਥੀਆਂ ਦਾ ਹੰਗਾਮਾ, CCTV ਫੁਟੇਜ ਦੀ ਮੰਗ ਦੌਰਾਨ ਪੁਲਿਸ ਨਾਲ ਝੜਪ ਹੋਈ
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ