Post by : Jan Punjab Bureau
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸੰਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇੱਕ ਪਿਸਤੌਲ, ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਮੁਤਾਬਕ ਉਕਤ ਮੁਲਜ਼ਮ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਵਿੱਚ ਸ਼ਾਮਲ ਸੀ । ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਲੰਧਰ ਦੇ ਕਾਊਂਟਰ ਇੰਟੈਲੀਜੈਂਸ ਚੀਫ਼ ਨਵਜੋਤ ਮਾਹਲ ਦੀ ਅਗਵਾਈ ਵਾਲੀ ਟੀਮ ਨੇ ਇਸ ਕਾਰਵਾਈ ਕਰਕੇ ਸ਼ਾਂਤੀ ਅਤੇ ਜਨਤਕ ਸੁਰੱਖਿਆ ਸੁਰੱਖਿਅਤ ਬਣਾਈ। ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਸ਼ਹਿਰੀ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਦੇ ਨਿਰਦੇਸ਼ਾਂ ਅਧੀਨ ਕੰਮ ਕੀਤਾ।
ਪ੍ਰਾਰੰਭਿਕ ਜਾਂਚ ਦੇ ਅਨੁਸਾਰ, ਮੁਲਜ਼ਮਾਂ ਨੇ ਪੈਸੇ ਵਸੂਲਣ ਦੇ ਇਰਾਦੇ ਨਾਲ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਬਾਰੀ ਕੀਤੀ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਐਸਐਸਓਸੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ। ਪੁਲਿਸ ਹੁਣ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ 'ਤੇ ਕੰਮ ਕਰ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੋਹਰਾਇਆ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਕਾਰਵਾਈ ਜਾਰੀ ਰਹੇਗੀ। ਇਹ ਕਾਰਵਾਈ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕਣ ਅਤੇ ਜਨਤਕ ਸੁਰੱਖਿਆ ਵਧਾਉਣ ਵਾਲੀ ਯਤਨਾਂ ਦਾ ਹਿੱਸਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼