Post by : Jan Punjab Bureau
ਜਲੰਧਰ ਦੇ ਆਦਮਪੁਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ “ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ” ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧਾ ਸੁਣਿਆ ਗਿਆ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹਲ ਕਰਨ ਦੇ ਨਿਰਦੇਸ਼ ਦਿੱਤੇ।
CM ਮਾਨ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਤੋਂ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
“ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ” ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਅਤੇ ਆਮ ਨਾਗਰਿਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣਾ ਹੈ, ਤਾਂ ਜੋ ਲੋਕਾਂ ਨੂੰ ਆਪਣੇ ਮਾਮਲਿਆਂ ਲਈ ਦਫਤਰਾਂ ਦੇ ਲੰਬੇ ਚੱਕਰ ਨਾ ਲਗਾਉਣੇ ਪੈਣ। ਇਸ ਤਹਿਤ ਜ਼ਿਲ੍ਹਿਆਂ ਅਤੇ ਉਪ-ਮੰਡਲ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ।
ਲੋਕ ਆਪਣੀਆਂ ਸਮੱਸਿਆਵਾਂ ਜਿਵੇਂ ਕਿ ਪੈਨਸ਼ਨ, ਰਾਸ਼ਨ ਕਾਰਡ, ਜ਼ਮੀਨੀ ਮਾਮਲੇ, ਬਿਜਲੀ-ਪਾਣੀ ਦੀ ਸਪਲਾਈ, ਸੜਕਾਂ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਜੁੜੇ ਮੁੱਦੇ ਸਿੱਧੇ ਅਧਿਕਾਰੀਆਂ ਅੱਗੇ ਰੱਖ ਸਕਦੇ ਹਨ। ਕੈਂਪਾਂ ਵਿੱਚ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜ਼ਿਆਦਾਤਰ ਮਸਲਿਆਂ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾਵੇ ਜਾਂ ਉਨ੍ਹਾਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ।
ਇਸ ਪ੍ਰੋਗਰਾਮ ਨਾਲ ਲੋਕਾਂ ਨੂੰ ਤੁਰੰਤ ਰਾਹਤ ਮਿਲਦੀ ਹੈ ਅਤੇ ਸਰਕਾਰੀ ਪ੍ਰਣਾਲੀ ਵਿੱਚ ਪਰਦਾਰਸ਼ਿਤ ਵਧਦੀ ਹੈ। “ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ” ਇੱਕ ਅਜਿਹੀ ਪਹਿਲ ਹੈ, ਜੋ ਸਰਕਾਰ ਨੂੰ ਲੋਕਾਂ ਦੇ ਨੇੜੇ ਲਿਆਉਂਦੀ ਹੈ ਅਤੇ ਆਮ ਨਾਗਰਿਕਾਂ ਨੂੰ ਆਪਣੇ ਹੱਕਾਂ ਦੀ ਸੁਣਵਾਈ ਕਰਨ ਦਾ ਮੌਕਾ ਦਿੰਦੀ ਹੈ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ