Post by : Jan Punjab Bureau
ਜਲੰਧਰ: ਪੰਜਾਬ ਦੀ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ ਦੇ ਪਿਤਾ ਦੀਆਂ ਦੋਵੇਂ ਕਿਡਨੀਆਂ ਫੇਲ ਹੋ ਗਈਆਂ ਹਨ। ਇਸ ਕਾਰਨ ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। ਪਹਿਲਾਂ ਉਨ੍ਹਾਂ ਨੂੰ ਸਟੈਂਟ ਪਾਉਣ ਲਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ।
ਨੂਰਾਂ ਦੀ ਛੋਟੀ ਬੇਟੀ ਰਿਤੂ ਨੂਰਾਂ ਨੇ ਦੱਸਿਆ ਕਿ ਪਿਤਾ ਨੂੰ ਸੂਗਰ ਦੀ ਸਮੱਸਿਆ ਹੈ ਜਿਸ ਕਰਕੇ ਦੋ ਸਾਲਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ। ਹਾਲ ਹੀ ਵਿੱਚ ਗੁਰਦੇ ਅਤੇ ਪੇਟ ਦੀ ਇਨਫੈਕਸ਼ਨ ਕਾਰਨ ਸਿਹਤ ਹੋਰ ਜ਼ਿਆਦਾ ਖਰਾਬ ਹੋ ਗਈ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਭਰਤੀ ਕੀਤੇ ਗਏ।
ਰਿਤੂ ਨੂਰਾਂ ਨੇ ਇਹ ਵੀ ਦੱਸਿਆ ਕਿ ਪਿਤਾ ਨੂੰ ਸਾਹ ਲੈਣ ਵਿੱਚ ਤਕਲੀਫ਼ ਸੀ ਅਤੇ ਟੈਸਟਾਂ ਦੌਰਾਨ ਬਲੋਕਜਿਜ਼ ਦੀ ਸਮੱਸਿਆ ਵੀ ਸਾਹਮਣੇ ਆਈ। ਡਾਕਟਰਾਂ ਨੇ ਕਿਹਾ ਕਿ ਕਿਡਨੀ ਟ੍ਰਾਂਸਪਲਾਂਟ ਤੋਂ ਪਹਿਲਾਂ ਸਟੈਂਟ ਪਾਉਣਾ ਜ਼ਰੂਰੀ ਸੀ।
ਰਿਤੂ ਨੂਰਾਂ ਨੇ ਮਾਂ ਦੀ ਇੱਛਾ ਵੀ ਸਾਂਝੀ ਕੀਤੀ ਕਿ ਜੇਕਰ ਸੰਭਵ ਹੁੰਦਾ ਤਾਂ ਉਹ ਆਪਣੀ ਕਿਡਨੀ ਆਪਣੇ ਪਿਤਾ ਨੂੰ ਦਾਨ ਕਰ ਦੇਂਦੀ। ਹਾਲਾਂਕਿ ਡਾਕਟਰਾਂ ਨੇ ਕਿਹਾ ਕਿ ਟੈਸਟ ਮੈਚ ਤੋਂ ਪਹਿਲਾਂ ਇਹ ਸੰਭਵ ਨਹੀਂ।
ਹੁਣ ਡਾਕਟਰਾਂ ਅਤੇ ਪਰਿਵਾਰ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਹੀ ਕਿਡਨੀ ਟ੍ਰਾਂਸਪਲਾਂਟ ਕਰਵਾਇਆ ਜਾ ਸਕੇ ਅਤੇ ਪਿਤਾ ਦੀ ਸਿਹਤ ਵਿੱਚ ਸੁਧਾਰ ਆ ਸਕੇ। ਇਸ ਸਮੇਂ ਪੂਰੀ ਪਰਿਵਾਰਿਕ ਟੀਮ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼