ਖੰਨਾ ਖੇਤਰ ‘ਚ ਗੈਰਕਾਨੂੰਨੀ ਸ਼ਰਾਬ ਖ਼ਿਲਾਫ਼ ਆਬਕਾਰੀ ਵਿਭਾਗ ਦਾ ਐਕਸ਼ਨ

ਖੰਨਾ ਖੇਤਰ ‘ਚ ਗੈਰਕਾਨੂੰਨੀ ਸ਼ਰਾਬ ਖ਼ਿਲਾਫ਼ ਆਬਕਾਰੀ ਵਿਭਾਗ ਦਾ ਐਕਸ਼ਨ

Post by : Jan Punjab Bureau

Jan. 13, 2026 12:46 p.m. 198

ਖੰਨਾ ਵਿੱਚ ਆਬਕਾਰੀ ਵਿਭਾਗ ਵੱਲੋਂ ਗੈਰਕਾਨੂੰਨੀ ਸ਼ਰਾਬ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਖੰਨਾ ਪੁਲਿਸ ਨੇ ਕਾਰਵਾਈ ਵਿੱਚ ਸਹਿਯੋਗ ਕੀਤਾ।

ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਆਬਕਾਰੀ ਟੀਮ ਨੇ ਖੰਨਾ ਖੇਤਰ ਵਿੱਚ ਨਾਕਾਬੰਦੀ ਕੀਤੀ। ਨਾਕੇ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ 12 ਬੋਤਲਾਂ “ਆਈਕੋਨਿਕ ਚਿੱਟਾ” ਸ਼ਰਾਬ ਬਰਾਮਦ ਹੋਈ। ਬਰਾਮਦ ਸ਼ਰਾਬ ਸਿਰਫ ਪੰਜਾਬ ਵਿੱਚ ਵਿਕਰੀ ਲਈ ਨਿਰਧਾਰਤ ਦੱਸੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਦੋਸ਼ੀ ਦੀ ਪਛਾਣ ਬੁੱਧ ਰਾਮ ਪੁੱਤਰ ਮਲਕੀਤ ਸਿੰਘ, ਵਾਸੀ ਪਿੰਡ ਕੋਟਲੇਪੁਰੀ, ਤਹਿਸੀਲ ਸਮਰਾਲਾ ਵਜੋਂ ਹੋਈ ਹੈ। ਕਾਰਵਾਈ ਦੌਰਾਨ ਵਰਤਿਆ ਗਿਆ ਵਾਹਨ ਨੰਬਰ PB-49A-2094 ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕਰਦੇ ਹੋਏ ਐਫਆਈਆਰ ਪੁਲਿਸ ਸਟੇਸ਼ਨ ਸਦਰ ਖੰਨਾ ਵਿੱਚ ਦਰਜ ਕਰ ਲਈ ਗਈ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਆਬਕਾਰੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਲੁਧਿਆਣਾ ਪੂਰਬੀ ਰੇਂਜ ਵਿੱਚ ਗੈਰਕਾਨੂੰਨੀ, ਨਕਲੀ ਅਤੇ ਤਸਕਰੀ ਕੀਤੀ ਜਾਣ ਵਾਲੀ ਸ਼ਰਾਬ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स