ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ

Post by : Jan Punjab Bureau

March 19, 2026 4:30 p.m. 1610

ਖਰੜ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲਦੀ ਨਜ਼ਰ ਆ ਰਹੀ ਹੈ। ਇਸ ਤਹਿਤ ਅੱਜ ਵਾਰਡ ਨੰਬਰ 19, ਗੁੱਗਾ ਮਾੜੀ ਨੇੜੇ ਸਰੋਵਰ ਖਰੜ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ।

ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਅਨਮੋਲ ਗਗਨ ਮਾਨ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਵੇਂ ਟਿਊਬਵੈੱਲ ਨਾਲ ਲੋਕਾਂ ਨੂੰ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਦਿਨਚਰੀ ਨੂੰ ਸੁਖਾਲਾ ਬਣਾਇਆ ਜਾ ਸਕੇ।

ਇਸ ਮੌਕੇ ਨਗਰ ਕੌਂਸਲ ਖਰੜ ਦੇ ਕਾਰਜਕਾਰੀ ਅਧਿਕਾਰੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟਿਊਬਵੈੱਲ ਦੇ ਨਿਰਮਾਣ ‘ਤੇ ਲਗਭਗ 42 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਲਾਕਾ ਵਾਸੀਆਂ ਨੇ ਵੀ ਇਸ ਵਿਕਾਸੀ ਕੰਮ ‘ਤੇ ਖੁਸ਼ੀ ਜਤਾਉਂਦੇ ਹੋਏ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਕਈ ਘਰਾਂ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਰੋਜ਼ਾਨਾ ਦੀਆਂ ਦਿਕ਼ਤਾਂ ਘੱਟਣਗੀਆਂ।

ਉਦਘਾਟਨ ਸਮਾਰੋਹ ਵਿੱਚ ਨਗਰ ਕੌਂਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ, ਕਾਰਜਕਾਰੀ ਅਧਿਕਾਰੀ ਸੁਖਦੇਵ ਸਿੰਘ, ਜੇਈ ਜੰਗ ਬਹਾਦੁਰ, ਜੇਈ ਮਨੋਜ ਕੁਮਾਰ, ਐਮਸੀ ਰਾਜਵੀਰ ਸਿੰਘ ਰਾਜੀ, ਨਗਰ ਕੌਂਸਲ ਸਟਾਫ, ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ), ਵਿਕਾਸ ਮੋਹਨ (ਪੀਏ), ਰਘਵੀਰ ਸਿੰਘ ਮੋਦੀ (ਚੇਅਰਮੈਨ ਬਲਾਕ ਸਮਿਤੀ), ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਮੇਸ਼ ਸਿੰਘ ਐਮਸੀ ਸਮੇਤ ਕਈ ਹੋਰ ਆਗੂ ਅਤੇ ਇਲਾਕਾ ਵਾਸੀ ਮੌਜੂਦ ਰਹੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स