Post by : Jan Punjab Bureau
ਮੋਹਾਲੀ/ਖਰੜ: ਨਿੱਜਰ ਰੋਡ ਦਾ ਨਿਰਮਾਣ ਕੰਮ ਪਹਿਲਾਂ ਤੋਂ ਹੀ ਜਾਰੀ ਸੀ, ਪਰ ਵਿਚਕਾਰ ਇੱਕ ਮਹੱਤਵਪੂਰਨ ਪੈਚ ਲੰਮੇ ਸਮੇਂ ਤੋਂ ਰੁਕਿਆ ਹੋਇਆ ਸੀ। ਅੱਜ ਉਸ ਰੁਕੇ ਹੋਏ ਹਿੱਸੇ ’ਤੇ ਵੀ ਕੰਮ ਮੁੜ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਮਾਤਾ ਮੰਸਾ ਦੇਵੀ ਐਸਬੀਪੀ ਸੋਸਾਇਟੀ ਤੋਂ ਛੱਜੂਮਾਜਰਾ ਗੁਰਦੁਆਰਾ ਚੌਂਕ ਅਤੇ ਉੱਥੋਂ ਬਲਿਆਲੀ ਪਿੰਡ ਤੱਕ ਫੈਲੀ ਇਸ ਸੜਕ ਦਾ ਇਹ ਹਿੱਸਾ ਕਾਫੀ ਸਮੇਂ ਤੋਂ ਬੇਹਾਲ ਸੀ। ਹੁਣ ਮੌਕੇ ’ਤੇ ਸਮੱਗਰੀ ਪਹੁੰਚ ਚੁੱਕੀ ਹੈ ਅਤੇ ਲੈਵਲਿੰਗ, ਗਿੱਟੀ ਪਾਉਣ ਅਤੇ ਹੋਰ ਤਕਨੀਕੀ ਕਾਰਵਾਈਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਕੁਝ ਹੀ ਦਿਨਾਂ ਵਿੱਚ ਇਹ ਹਿੱਸਾ ਵੀ ਪੂਰੀ ਤਰ੍ਹਾਂ ਤਿਆਰ ਹੋ ਕੇ ਆਵਾਜਾਈ ਲਈ ਸੁਚੱਜਾ ਬਣ ਜਾਵੇਗਾ।
ਇਸ ਮਾਮਲੇ ਵਿੱਚ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਦੀ ਲਗਾਤਾਰ ਪਹਲ ਅਤੇ ਦਖਲਅੰਦਾਜ਼ੀ ਅਹਿਮ ਸਾਬਤ ਹੋਈ ਹੈ। ਉਨ੍ਹਾਂ ਨੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨਾਲ ਸਮਨਵਯ ਕਰਕੇ ਰੁਕਿਆ ਕੰਮ ਦੁਬਾਰਾ ਚਲਾਇਆ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਵਿਧਾਇਕ ਮਾਨ ਹਮੇਸ਼ਾ ਜਨਹਿਤ ਮੁੱਦਿਆਂ ’ਤੇ ਤੁਰੰਤ ਕਦਮ ਚੁੱਕਦੇ ਹਨ ਅਤੇ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦਿੰਦੀਆਂ ਹਨ।
ਉਨ੍ਹਾਂ ਦੇ ਪੀ.ਏ. ਵਿਕਾਸ ਮੋਹਨ ਮੌਕੇ ’ਤੇ ਖੁਦ ਹਾਜ਼ਰ ਰਹਿ ਕੇ ਸਾਰੇ ਇੰਤਜ਼ਾਮਾਂ ਦੀ ਦੇਖਭਾਲ ਕਰ ਰਹੇ ਹਨ। ਲੇਬਰ ਤੋਂ ਲੈ ਕੇ ਰੋਡ ਰੋਲਰ ਅਤੇ ਜੇਸੀਬੀ ਮਸ਼ੀਨਾਂ ਤੱਕ ਹਰ ਇਕ ਪ੍ਰਬੰਧ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਗਿਆ। ਇਸ ਮੌਕੇ ’ਤੇ ਵਿਕਾਸ ਮੋਹਨ ਨੇ ਕਿਹਾ,
“ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਰੁਕਿਆ ਹੋਇਆ ਸੀ, ਉਹ ਹੁਣ ਬਿਨਾ ਕਿਸੇ ਰੁਕਾਵਟ ਦੇ ਪੂਰਾ ਕੀਤਾ ਜਾਵੇ। ਇਲਾਕੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਮਜ਼ਬੂਤ ਸੜਕ ਮੁਹੱਈਆ ਕਰਵਾਉਣਾ ਸਾਡੀ ਪਹਿਲ ਹੈ।”
ਛੱਜੂਮਾਜਰਾ ਦੀ ਕਾਪਾ ਟੀਮ ਦੇ ਨੌਜਵਾਨਾਂ ਨੇ ਵੀ ਲਗਾਤਾਰ ਮਿਹਨਤ ਕਰਕੇ ਇਸ ਮਸਲੇ ਨੂੰ ਉਭਾਰਿਆ। ਟੀਮ ਦੇ ਮੈਂਬਰਾਂ ਅਤੇ ਇਲਾਕਾ ਵਾਸੀਆਂ — ਐਕਮੀ ਹਾਈਟਸ, ਰਮਣ ਐਨਕਲੇਵ, ਐਸਬੀਪੀ ਗਾਰਡੇਨੀਆ ਅਤੇ ਹੋਰ ਰਹਿਣ ਵਾਲਿਆਂ — ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਕਾਪਾ ਟੀਮ ਦੇ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਨੇ ਪ੍ਰਸ਼ਾਸਨ, ਵਿਧਾਇਕ ਅਨਮੋਲ ਗਗਨ ਮਾਨ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਂਝੀ ਕੋਸ਼ਿਸ਼ ਦਾ ਨਤੀਜਾ ਹੈ ਅਤੇ ਹੁਣ ਇਹ ਕੰਮ ਰੁਕੇਗਾ ਨਹੀਂ।
ਇਲਾਕਾ ਵਾਸੀਆਂ ਨੇ ਆਸ ਜਤਾਈ ਹੈ ਕਿ ਜਲਦ ਹੀ ਪੂਰੀ ਸੜਕ ਤਿਆਰ ਹੋ ਕੇ ਲੋਕਾਂ ਨੂੰ ਲੰਮੇ ਸਮੇਂ ਦੀ ਸਮੱਸਿਆ ਤੋਂ ਰਾਹਤ ਦੇਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼