ਸਪੀਕਰ ਸੰਧਵਾਂ ਨੇ ਕੋਟਕਪੂਰਾ ਵਾਟਰ ਵਰਕਸ ਦਾ ਕੀਤਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਾਟਰ ਵਰਕਸ ਦਾ ਕੀਤਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

Author : Kanwalinder Pal Singh Sra

Feb. 25, 2026 6:13 p.m. 2216

ਫਰੀਦਕੋਟ: 25 ਫਰਵਰੀ ( ਕੰਵਲ ਸਰਾਂ) :  ਫ਼ਰੀਦਕੋਟ ਜਿਲੇ ਦੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਕਰਨ ਅਤੇ ਪਾਣੀ ਦੀ ਘਾਟ ਨੂੰ ਦੂਰ ਕਰਨ ਦੇ ਮੰਤਵ ਨਾਲ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸਥਿਤ ਵਾਟਰ ਵਰਕਸ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਹਿਲਾਂ ਹੀ ਪੀਣ ਵਾਲੇ ਪਾਣੀ ਦੀ ਸਮੱਸਿਆਂ ਨੂੰ ਦੂਰ ਕਰਨ ਲਈ ਜੈਤੋ ਰੋਡ ਉਪਰ ਸਥਿਤ ਸੂਏ ਉਪਰ ਰੈਗੂਲੇਟਰ ਲਗਾ ਕੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ, ਪਰ ਹੁਣ ਪਾਣੀ ਦੀ ਬਿਨਾਂ ਰੁਕਾਵਟ ਸਪਲਾਈ ਦੇਣ ਦੇ ਮੰਤਵ ਨਾਲ ਵਾਟਰ ਵਰਕਸ ਦੀ ਸਟੋਰੇਜ ਸਮਰੱਥਾ ਵਧਾਉਣ ਬਾਰੇ ਅੱਜ ਵਿਚਾਰ ਚਰਚਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਕੰਮ ਤੇ ਲੰਬਾ ਸਮਾਂ ਲੱਗ ਸਕਦਾ ਹੈ। ਇਸ ਲਈ ਘੱਟ ਸਮੇਂ ਵਿੱਚ ਕੰਮ ਕਰਕੇ ਪਾਣੀ ਦੀ ਸਪਲਾਈ ਚਾਲੂ ਰੱਖਣ ਲਈ ਖਰਾਬ ਮੋਟਰਾਂ ਅਤੇ ਹੋਰ ਉਪਕਰਨਾਂ ਨੂੰ ਠੀਕ ਕਰਵਾਉਣ ਦੇ ਅੱਜ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿੱਥੇ ਪਾਣੀ ਦੀਆਂ ਪਾਈਪਾਂ ਖਰਾਬ ਹੋਣ ਕਾਰਨ ਗੰਦਾ ਪਾਣੀ ਮਿਸ਼ਰਤ ਹੋ ਰਿਹਾ ਸੀ, ਉਸਦੀ ਮੁਰੰਮਤ ਲਈ 6.50 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ।

ਸਪੀਕਰ ਨੇ ਸ਼ਹਿਰ ਦੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਸੰਭਵ ਉਪਰਾਲਾ ਕਰਨ ਦੀ ਗਾਰੰਟੀ ਦਿੱਤੀ। ਇਸ ਦੌਰੇ ਦੌਰਾਨ ਕੋਟਕਪੂਰਾ ਦੇ ਅਧਿਕਾਰੀ ਅਤੇ ਪ੍ਰਬੰਧਕ, ਜਿਵੇਂ ਕਿ ਮਨਪ੍ਰੀਤ ਸਿੰਘ ਧਾਲੀਵਾਲ ਅਤੇ ਸ. ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸਮੇਤ ਹੋਰ ਸਟਾਫ਼ ਵੀ ਮੌਜੂਦ ਸਨ। ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਸਾਰੇ ਕੰਮ ਤੁਰੰਤ ਸ਼ੁਰੂ ਕੀਤੇ ਜਾਣ।

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स