Author : Jasbir Singh
ਲਾਲੜੂ, 05 ਜਨਵਰੀ : ਲਾਲੜੂ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਲਾਲੜੂ ਵਾਰਡ ਨੰਬਰ 10 ਦੇ ਸੈਂਕੜੇ ਲੋਕਾਂ ਨੇ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਦਾਮਨ ਫੜ੍ਹਿਆ। ਨਵੇਂ ਸ਼ਾਮਲ ਹੋਏ ਲੋਕਾਂ ਵਿੱਚ ਅਕਾਲੀ, ਕਾਂਗਰਸੀ ਅਤੇ ਬੀਜੇਪੀ ਸਮਰਥਕ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ।
ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਲਗਾਤਾਰ ਵਿਕਾਸ ਕਾਰਜ, ਇਮਾਨਦਾਰ ਨੇਤ੍ਰਿਤਵ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਉਨ੍ਹਾਂ ਲਈ ਸਭ ਤੋਂ ਵੱਡੀ ਪ੍ਰੇਰਣਾ ਬਣੇ। ਉਨ੍ਹਾਂ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ, ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕਰਨਾ ਵਿਧਾਇਕ ਰੰਧਾਵਾ ਦੀ ਕਾਰਗੁਜ਼ਾਰੀ ਨੂੰ ਹੋਰ ਨੇਤਾਵਾਂ ਤੋਂ ਵੱਖਰਾ ਬਣਾਉਂਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਵਿਧਾਨ ਸਭਾ ਵਿੱਚ ਭੇਜਿਆ ਹੈ ਅਤੇ ਉਹ ਹਮੇਸ਼ਾ ਲੋਕਾਂ ਦੀ ਹਰ ਆਵਾਜ਼ ਨੂੰ ਉੱਚਾ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਇਹ ਸਰਹੱਦੀ ਖੇਤਰ, ਜੋ ਪਿਛਲੇ ਕਈ ਦਹਾਕਿਆਂ ਤੱਕ ਅਣਦੇਖਿਆ ਰਿਹਾ, ਅੱਜ ਲਗਾਤਾਰ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ।
ਰੰਧਾਵਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤ ਵਿੱਚ ਨੀਤੀਆਂ ਅਤੇ ਯੋਜਨਾਵਾਂ ਲਾਗੂ ਕਰ ਰਹੀ ਹੈ। ‘ਸਰਕਾਰ ਆਪ ਦੇ ਦੁਆਰ’ ਕੈਂਪਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਸਹੂਲਤਾਂ ਮਿਲ ਰਹੀਆਂ ਹਨ, ਮੁਹੱਲਾ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਆਸਾਨ ਬਣਾਇਆ ਹੈ, ਜੀਰੋ ਬਿਜਲੀ ਬਿੱਲ ਨਾਲ ਗਰੀਬ ਅਤੇ ਮੱਧ ਵਰਗ ਨੂੰ ਰਾਹਤ ਮਿਲੀ ਹੈ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦਾ ਭਵਿੱਖ ਹੋਰ ਵੀ ਮਜ਼ਬੂਤ ਅਤੇ ਉਜਲਾ ਹੋਵੇਗਾ।
ਇਸ ਮੌਕੇ ਲੱਕੀ ਸੈਣੀ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਰਿੰਦਰ ਸਿੰਘ, ਮਨਦੀਪ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ, ਰਾਹੁਲ ਕੁਮਾਰ, ਸੁਮਿਤ ਕੁਮਾਰ, ਸਕੀਲ ਮੁਹੰਮਦ, ਦਾਦਰ ਖਾਨ, ਯਾਦਵ, ਵਿਜੇ ਕੁਮਾਰ, ਰਿੰਕੂ ਧੀਮਾਨ, ਕਿਰਨ ਪਾਲ, ਰਵੀ ਸੈਣੀ, ਪ੍ਰੇਮਲਤਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਮੇਤ ਹੋਰ ਕਈ ਲੋਕ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।
ਕਾਰਜਕ੍ਰਮ ਦੌਰਾਨ ਨਗਰ ਕੌਂਸਲ ਪ੍ਰਧਾਨ, ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ ਅਤੇ ਪਾਰਟੀ ਦੀ ਸਮੁੱਚੀ ਟੀਮ ਵੀ ਮੌਜੂਦ ਰਹੀ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼