ਪੁਲਿਸ, ਐਕਸਾਈਜ਼, ਫੂਡ ਸੇਫਟੀ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਲਈ ਇਕਜੁੱਟ ਕਾਰਵਾਈ

ਪੁਲਿਸ, ਐਕਸਾਈਜ਼, ਫੂਡ ਸੇਫਟੀ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਲਈ ਇਕਜੁੱਟ ਕਾਰਵਾਈ

Post by : Jan Punjab Bureau

Dec. 30, 2025 2:19 p.m. 405

ਲੁਧਿਆਣਾ ਵਿੱਚ ਹੋਟਲਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ ਸ਼ਰਾਬ, ਟਾਈਮਿੰਗ ਅਤੇ ਉਮਰ ਨਿਯਮਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ

ਲੁਧਿਆਣਾ | ਨਿਊਜ਼ ਟੀਮ - ਲੁਧਿਆਣਾ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਏ ਰੱਖਣ ਅਤੇ ਸ਼ਰਾਬ ਨਾਲ ਜੁੜੀਆਂ ਗੈਰਕਾਨੂੰਨੀ ਗਤੀਵਿਧੀਆਂ ਤੇ ਪੂਰੀ ਤਰ੍ਹਾਂ ਨਕੇਲ ਕਸਣ ਲਈ ਪ੍ਰਸ਼ਾਸਨ ਵੱਲੋਂ ਤਾਬੜਤੋੜ ਅਤੇ ਫੈਸਲਾਕੁੰਨ ਕਦਮ ਚੁੱਕੇ ਗਏ ਹਨ। ਰੈਸਟੋਰੈਂਟਾਂ, ਢਾਬਿਆਂ, ਪੱਬਾਂ/ਬਾਰਾਂ ਅਤੇ ਹੋਟਲਾਂ ਵਿੱਚ ਨਾਬਾਲਗਾਂ ਨੂੰ ਸ਼ਰਾਬ ਪਰੋਸਣ, ਬਿਨਾਂ ਮਨਜ਼ੂਰੀ ਲੇਟ ਨਾਈਟ DJ ਪਾਰਟੀਆਂ ਅਤੇ ਲਾਈਵ ਸ਼ੋਅਜ਼ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਤਿਆਰ ਕਰਕੇ ਮੈਦਾਨ ਵਿੱਚ ਉਤਾਰੀਆਂ ਗਈਆਂ ਹਨ। ਇਹ ਟੀਮਾਂ ਪੁਲਿਸ, ਐਕਸਾਈਜ਼ ਵਿਭਾਗ, ਫੂਡ ਸੇਫਟੀ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਆਧਾਰਿਤ ਹਨ, ਜੋ ਆਪਸੀ ਤਾਲਮੇਲ ਅਤੇ ਸਾਂਝੀ ਰਣਨੀਤੀ ਨਾਲ ਕੰਮ ਕਰਦਿਆਂ ਕਾਨੂੰਨੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾ ਰਹੀਆਂ ਹਨ।

ਚੈਕਿੰਗ ਦੌਰਾਨ ਖ਼ਾਸ ਤੌਰ ਤੇ, ਸ਼ਰਾਬ ਦੇ ਵੈਧ ਲਾਇਸੈਂਸ, ਕਾਰੋਬਾਰ ਦੀ ਮਨਜ਼ੂਰਸ਼ੁਦਾ ਟਾਈਮਿੰਗ, 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸਣ, ਬਿਨਾਂ ਮਨਜ਼ੂਰੀ DJ ਪਾਰਟੀਆਂ ਅਤੇ ਲਾਈਵ ਸ਼ੋਅ, ਵਰਗੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਿਆਂ ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪ੍ਰਸ਼ਾਸਨਿਕ ਹਲਕਿਆਂ ਅਨੁਸਾਰ, ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹਨ, ਸਗੋਂ ਕਾਨੂੰਨ-ਵਿਵਸਥਾ ਭੰਗ ਹੋਣ ਅਤੇ ਸਮਾਜਿਕ ਅਸ਼ਾਂਤੀ ਪੈਦਾ ਹੋਣ ਦਾ ਕਾਰਨ ਵੀ ਬਣ ਸਕਦੀਆਂ ਹਨ। ਇਸ ਲਈ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਾਂਝੀ ਟੀਮਾਂ ਵੱਲੋਂ ਕੀਤੀ ਜਾ ਰਹੀ ਇਹ ਕਾਰਵਾਈ ਨੂੰ ਪ੍ਰਸ਼ਾਸਨਿਕ ਪੱਧਰ ਤੇ ਇਕ ਮਾਡਲ ਇੰਫੋਰਸਮੈਂਟ ਡਰਾਈਵ ਵਜੋਂ ਦੇਖਿਆ ਜਾ ਰਿਹਾ ਹੈ, ਜਿੱਥੇ ਹਰ ਵਿਭਾਗ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਇਕਜੁੱਟ ਕਰਕੇ ਨਤੀਜਾ-ਕੇਂਦਰਿਤ ਕਾਰਵਾਈ ਕਰ ਰਿਹਾ ਹੈ।

ਅਧਿਕਾਰੀਆਂ ਨੇ ਇਹ ਵੀ ਸਾਫ਼ ਕੀਤਾ ਹੈ ਕਿ ਇਹ ਚੈਕਿੰਗ ਮੁਹਿੰਮ ਇੱਕ ਦਿਨ ਜਾਂ ਇੱਕ ਖੇਤਰ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਆਉਣ ਵਾਲੇ ਸਮੇਂ ਵਿੱਚ ਵੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਜਾਰੀ ਰਹੇਗੀ। ਜਨਤਾ ਅਤੇ ਕਾਰੋਬਾਰੀ ਵਰਗ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰੀ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ।

#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news #Punjab Exice department #Ludhiana News
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਪੰਜਾਬ ਸੁਰੱਖਿਆ अपडेट्स