ਵਿਜੀਲੈਂਸ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਰੰਗੇ ਹੱਥੀਂ ਕਾਬੂ

Post by : Jan Punjab Bureau

Feb. 25, 2026 5:04 p.m. 279

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ  ਪੁਲਿਸ ਚੌਕੀ ਕੈਲਾਸ਼ ਚੌਕ ਦੇ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਜੋ ਸਿਵਲ ਲਾਈਨ, ਲੁਧਿਆਣਾ ਦਾ ਨਿਵਾਸੀ ਹੈ ਉਸ ਨੇ ਦਾਅਵਾ ਕੀਤਾ ਸੀ ਕਿ ਉਸਦੇ ਭਰਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਮੁਲਜ਼ਮ ਏਐਸਆਈ ਨੇ ਰਿਮਾਂਡ ‘ਤੇ ਨਾ ਰੱਖਣ ਬਦਲੇ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਦੇ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ।ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸਐਚਓ ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਇਸ ਮਾਮਲੇ ਦੀ ਸੂਚਨਾ ਵਿਜੀਲੈਂਸ ਬਿਊਰੋ, ਲੁਧਿਆਣਾ ਨੂੰ ਦਿੱਤੀ। ਵਿਜੀਲੈਂਸ ਟੀਮ ਨੇ ਸੂਚਨਾ ਮਿਲਣ ਤੋਂ ਬਾਅਦ ਇੱਕ ਜਾਲ ਵਿਛਾਇਆ ਅਤੇ ਮੁਲਜ਼ਮ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਨੇ ਪੁਲਿਸ ਸਟੇਸ਼ਨ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स