ਲੁਧਿਆਣਾ ਦੇ ਜੀਵਨ ਨਗਰ ‘ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ ‘ਤੇ ਹਮਲਾ, ਇਲਾਕੇ ‘ਚ ਦਹਿਸ਼ਤ

ਲੁਧਿਆਣਾ ਦੇ ਜੀਵਨ ਨਗਰ ‘ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ ‘ਤੇ ਹਮਲਾ, ਇਲਾਕੇ ‘ਚ ਦਹਿਸ਼ਤ

Post by : Jan Punjab Bureau

Feb. 27, 2026 11:18 a.m. 1899

ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਆਉਂਦੇ ਜੀਵਨ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਕੁਝ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਦੁਕਾਨ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਦੁਕਾਨਦਾਰਾਂ ਅਤੇ ਉਥੇ ਮੌਜੂਦ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜ ਕੇ ਸੁਰੱਖਿਅਤ ਥਾਵਾਂ ‘ਤੇ ਪਨਾਹ ਲਈ।

ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਕਾਫ਼ੀ ਦਹਿਸ਼ਤ ਫੈਲ ਗਈ। ਇਸ ਵਾਰਦਾਤ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਦਮਾਸ਼ਾਂ ਵੱਲੋਂ ਖੁੱਲ੍ਹੇਆਮ ਗੁੰਡਾਗਰਦੀ ਅਤੇ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਨਜ਼ਰ ਆਏ।  

ਘਟਨਾ ਤੋਂ ਨਾਰਾਜ਼ ਸਥਾਨਕ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਚੰਡੀਗੜ੍ਹ ਰੋਡ ‘ਤੇ ਧਰਨਾ ਲਗਾਇਆ ਅਤੇ ਇਹਨਾਂ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਵੀਡੀਓ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵੀਆਈਪੀ ਡਿਊਟੀ ਕਾਰਨ ਪੁਲਿਸ ਬਲ ਦਾ ਵੱਡਾ ਹਿੱਸਾ ਹੋਰ ਥਾਵਾਂ ‘ਤੇ ਤਾਇਨਾਤ ਸੀ, ਜਿਸ ਦਾ ਫਾਇਦਾ ਚੁੱਕਦੇ ਹੋਏ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਇਲਾਕੇ ਵਿੱਚ ਸੁਰੱਖਿਆ ਵਧਾਈ ਜਾ ਰਹੀ ਹੈ।
 

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स