Author : Ashwani Kumar
ਲੁਧਿਆਣਾ, 27 ਜਨਵਰੀ — ਨਗਰ ਨਿਗਮ ਲੁਧਿਆਣਾ ਨੂੰ ਨਵੀਂ ਪ੍ਰਸ਼ਾਸਕੀ ਅਗਵਾਈ ਮਿਲ ਗਈ ਹੈ। 2016 ਬੈਚ ਦੇ ਆਈਏਐਸ ਅਧਿਕਾਰੀ ਡਾ. ਨੀਰੂ ਕਤਿਆਲ ਗੁਪਤਾ ਨੇ ਮੰਗਲਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਅਧਿਕਾਰਿਕ ਤੌਰ ’ਤੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਡਾ. ਗੁਪਤਾ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨਾਲ ਇੱਕ ਸ਼ਿਸ਼ਟਾਚਾਰ ਮੀਟਿੰਗ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਚੱਲ ਰਹੇ ਕੰਮਾਂ ਅਤੇ ਸ਼ਹਿਰੀ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਡਾ. ਨੀਰੂ ਕਤਿਆਲ ਗੁਪਤਾ ਦਾ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਜਸਦੇਵ ਸੇਖੋਂ ਸ਼ਾਮਲ ਸਨ। ਇਸ ਦੇ ਨਾਲ ਹੀ, ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਡਾ. ਗੁਪਤਾ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਡਾ. ਗੁਪਤਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਨੂੰ ਬਿਹਤਰ, ਆਸਾਨ ਅਤੇ ਮੁਸ਼ਕਲ ਰਹਿਤ ਜਨਤਕ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ।
ਨਵੇਂ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੇ ਕੰਮਾਂ ਵਿੱਚ ਸਹਿਯੋਗ ਦੇਣ ਅਤੇ ਲੁਧਿਆਣਾ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸ਼ਹਿਰ ਨੂੰ ਇੱਕ ਸੁਚੱਜਾ ਅਤੇ ਵਿਕਸਿਤ ਸ਼ਹਿਰ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਨਗਰ ਨਿਗਮ ਕਰਮਚਾਰੀ ਯੂਨੀਅਨ ਅਤੇ ਮਿਊਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਚੇਅਰਮੈਨ ਅਸ਼ਵਨੀ ਸਹੋਤਾ ਵੱਲੋਂ ਵੀ ਡਾ. ਨੀਰੂ ਕਤਿਆਲ ਗੁਪਤਾ ਦਾ ਸਵਾਗਤ ਕੀਤਾ ਗਿਆ ਅਤੇ ਨਵੀਂ ਅਗਵਾਈ ਹੇਠ ਨਗਰ ਨਿਗਮ ਵਿੱਚ ਸੁਧਾਰਾਂ ਦੀ ਉਮੀਦ ਜਤਾਈ ਗਈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼