Post by : Jan Punjab Bureau
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਅਚਾਨਕ ਛਾਪਾ ਮਾਰ ਕੇ ਹਾਲਾਤਾਂ ਦਾ ਜਾਇਜ਼ਾ ਲਿਆ। ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਅਤੇ ਮੀਡੀਆ ਵੱਲੋਂ ਮਾਮਲਾ ਉਭਾਰੇ ਜਾਣ ਤੋਂ ਬਾਅਦ ਮੰਤਰੀ ਖੁਦ ਸਕੂਲਾਂ ਵਿੱਚ ਪਹੁੰਚੇ ਅਤੇ ਪੜ੍ਹਾਈ ਦੀ ਗੁਣਵੱਤਾ ਦੀ ਜਾਂਚ ਕੀਤੀ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਕਈ ਮਾਪਿਆਂ ਵੱਲੋਂ ਸਕੂਲਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ ਸਨ। ਜਿਸ ਕਾਰਨ ਉਹ ਬਿਨਾਂ ਦੱਸੇ ਸਕੂਲਾਂ 'ਚ ਪਹੁੰਚੇ ਤਾਂ ਜੋ ਅਸਲ ਸਥਿਤੀ ਦਾ ਪਤਾ ਲੱਗ ਸਕੇ। ਚੈਕਿੰਗ ਦੌਰਾਨ ਇੱਕ ਪ੍ਰਾਇਮਰੀ ਸਕੂਲ ਵਿੱਚ ਹਾਲਾਤ ਚਿੰਤਾਜਨਕ ਮਿਲੇ।
ਨਿਰੀਖਣ ਦੌਰਾਨ ਮੰਤਰੀ ਨੇ ਸਕੂਲ ਵਿੱਚ ਪ੍ਰਬੰਧਕੀ ਕਮਜ਼ੋਰੀਆਂ ਅਤੇ ਵਿਦਿਆਰਥੀਆਂ ਦੇ ਮੁਢਲੇ ਸਿੱਖਿਆ ਪੱਧਰ ਵਿੱਚ ਘਾਟ ਵੇਖੀ, ਜਿਸਨੂੰ ਗੰਭੀਰ ਮੰਨਦਿਆਂ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਗਏ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੁੱਲ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਟੀ. ਅਧਿਆਪਕ ਸ਼ਾਮਲ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਹਰ ਪੱਧਰ ‘ਤੇ ਜਵਾਬਦੇਹੀ ਨਿਸ਼ਚਿਤ ਕੀਤੀ ਜਾਵੇਗੀ।
ਹਰਜੋਤ ਬੈਂਸ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹਰ ਵਿਸ਼ੇ ਦੇ ਅਧਿਆਪਕ ਉਪਲਬਧ ਕਰਵਾਏ ਗਏ ਹਨ ਅਤੇ ਫਿਰ ਵੀ ਬੱਚਿਆਂ ਦੀ ਪੜ੍ਹਾਈ ਦਾ ਦਰਜਾ ਥੱਲੇ ਹੈ ਤਾਂ ਅਧਿਆਪਕਾਂ ਅਤੇ ਇੰਸਪੈਕਸ਼ਨ ਟੀਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਤਿਆਰ ਹੁੰਦਾ ਹੈ ਅਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਸਭ ਤੋਂ ਮਹੱਤਵਪੂਰਨ ਹੈ। ਇਸ ਲਈ ਛੋਟੀ ਤੋਂ ਛੋਟੀ ਅਣਗਹਿਲੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਅਚਨਚੇਤ ਦੌਰੇ ਕਰਕੇ ਵਿਦਿਅਕ ਮਿਆਰ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਥਿਤੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਹ ਦੌਰੇ ਪੰਜਾਬ ਸਰਕਾਰ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana