Author : Ashwani Kumar
ਛੋਟੀ ਪੁਲੀ ਚੰਦਰ ਨਗਰ ਇਲਾਕੇ ਵਿੱਚ ਟਰੈਫਿਕ ਜਾਮ ਹੁਣ ਰੋਜ਼ਾਨਾ ਦੀ ਸਮੱਸਿਆ ਬਣ ਚੁੱਕੀ ਹੈ। ਹਰ ਦਿਨ ਸਵੇਰ ਤੋਂ ਸ਼ਾਮ ਤੱਕ ਇੱਥੇ ਵਾਹਨਾਂ ਦੀ ਲੰਬੀ ਲਾਈਨ ਲੱਗੀ ਰਹਿੰਦੀ ਹੈ, ਜਿਸ ਕਾਰਨ ਆਮ ਨਾਗਰਿਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਵੀ ਇਸ ਥਾਂ ਕਰੀਬ ਦੋ ਘੰਟੇ ਤੱਕ ਭਾਰੀ ਜਾਮ ਲੱਗਿਆ ਰਿਹਾ, ਜਿਸ ਨਾਲ ਦਫ਼ਤਰ ਜਾਣ ਵਾਲੇ ਕਰਮਚਾਰੀ, ਵਿਦਿਆਰਥੀ ਅਤੇ ਮਰੀਜ਼ ਸਭ ਪਰੇਸ਼ਾਨ ਰਹੇ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਦੇ ਮੌਜੂਦਾ ਐਮਐਲਏ ਚੌਧਰੀ ਮਦਨ ਲਾਲ ਬੱਗਾ ਖੁਰਾਣਾ ਵੱਲੋਂ ਇਸ ਗੰਭੀਰ ਸਮੱਸਿਆ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਅਨੁਸਾਰ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ।
ਇਸਦੇ ਨਾਲ ਹੀ, ਪੰਜਾਬ ਪੁਲਿਸ ਵੱਲੋਂ ਵੀ ਟਰੈਫਿਕ ਕੰਟਰੋਲ ਲਈ ਕੋਈ ਮੁਲਾਜ਼ਮ ਮੌਕੇ ’ਤੇ ਤਾਇਨਾਤ ਨਹੀਂ ਕੀਤਾ ਜਾਂਦਾ, ਜਿਸ ਕਾਰਨ ਜਾਮ ਹੋਰ ਵੀ ਭਿਆਨਕ ਰੂਪ ਧਾਰ ਲੈਂਦਾ ਹੈ। ਆਮ ਲੋਕਾਂ ਦਾ ਦੋਸ਼ ਹੈ ਕਿ ਜਦੋਂ ਕਿਸੇ ਵੀਆਈਪੀ ਦੀ ਆਵਾਜਾਈ ਹੁੰਦੀ ਹੈ, ਤਾਂ ਪੁਲਿਸ ਪੂਰੀ ਤਿਆਰੀ ਨਾਲ ਰਸਤਾ ਸਾਫ਼ ਕਰਵਾ ਦਿੰਦੀ ਹੈ, ਪਰ ਆਮ ਆਦਮੀ ਨੂੰ ਘੰਟਿਆਂ ਜਾਮ ਵਿੱਚ ਫਸ ਕੇ ਰਹਿਣਾ ਪੈਂਦਾ ਹੈ।
ਇਲਾਕੇ ਦੀ ਪਬਲਿਕ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਸਿਆਸੀ ਨੁਮਾਇੰਦੇ ਇਸ ਮਸਲੇ ’ਤੇ ਬਿਲਕੁਲ ਗੰਭੀਰ ਨਹੀਂ ਦਿੱਖ ਰਹੇ। ਟਰੈਫਿਕ ਇੰਚਾਰਜ ਵੱਲੋਂ ਹੋਰ ਗਤੀਵਿਧੀਆਂ ਤਾਂ ਕੀਤੀਆਂ ਜਾਂਦੀਆਂ ਹਨ, ਪਰ ਛੋਟੀ ਪੁਲੀ ਵਾਲੇ ਜਾਮ ਵੱਲ ਧਿਆਨ ਨਾ ਹੋਣਾ ਲੋਕਾਂ ਵਿੱਚ ਨਾਰਾਜ਼ਗੀ ਪੈਦਾ ਕਰ ਰਿਹਾ ਹੈ।
ਹੁਣ ਦੇਖਣਾ ਇਹ ਹੈ ਕਿ ਪ੍ਰਸ਼ਾਸਨ ਇਸ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਕਦੋਂ ਅਤੇ ਕੀ ਕਾਰਵਾਈ ਕਰਦਾ ਹੈ, ਜਾਂ ਆਮ ਲੋਕਾਂ ਨੂੰ ਇੰਝ ਹੀ ਹਰ ਰੋਜ਼ ਜਾਮ ਵਿੱਚ ਫਸ ਕੇ ਆਪਣਾ ਸਮਾਂ ਤੇ ਸਬਰ ਗਵਾਉਣਾ ਪਵੇਗਾ।
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana
Punjab Police Transfer: Punjab Police ਵਿੱਚ ਵੱਡਾ ਫੇਰਬਦਲ, 8 IP...
ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ 8 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮ
CJP ਨੇ ਵਾਪਸ ਲਿਆ 5 ਸਤੰਬਰ ਦਾ ਦਿੱਲੀ ਮਾਰਚ, ਕੇਂਦਰ ਦੇ ਭਰੋਸੇ ਤੋਂ ਬਾ...
CJP ਨੇ 5 ਸਤੰਬਰ ਦਾ ਦਿੱਲੀ ਮਾਰਚ ਵਾਪਸ ਲਿਆ। ਕੇਂਦਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਵਾਪਸ ਲੈਣ ਦਾ ਭਰੋਸਾ ਦਿੱਤ