Author : Amrit Singh
ਚਲ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਪਰ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਹਾਜ਼ਰ ਹੋਣ ਦੇ ਇਲਜ਼ਾਮ ਲਗਾਏ ਗਏ ਹਨ। ਇਸ ਮਾਮਲੇ ਨੇ ਸਦਨ ਦੇ ਮਾਹੌਲ ਨੂੰ ਗਰਮ ਕਰ ਦਿੱਤਾ ਹੈ ਅਤੇ ਰਾਜਨੀਤਿਕ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਇਸ ਸਬੰਧ ਵਿੱਚ ਭੀਮ ਆਰਮੀ–ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜ਼ਿਲ੍ਹਾ ਲੁਧਿਆਣਾ ਇੰਚਾਰਜ ਅੰਮ੍ਰਿਤ ਸਿੰਘ ਭਾਰਤੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਸੂਬੇ ਦੀ ਸਭ ਤੋਂ ਉੱਚੀ ਸੰਸਥਾ ਹੈ, ਜਿੱਥੇ ਲੋਕਾਂ ਦੇ ਭਵਿੱਖ ਨਾਲ ਜੁੜੀਆਂ ਨੀਤੀਆਂ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਆਗੂ ਵੱਲੋਂ ਅਜਿਹੀ ਗੰਭੀਰ ਗੱਲ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਪਾਰਟੀਆਂ ਦੇ ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਸਮੇਤ ਸਾਰੇ ਜਨ-ਪ੍ਰਤਿਨਿਧੀਆਂ ਦਾ ਨਿਯਮਤ ਡੋਪ ਟੈਸਟ ਕਰਵਾਇਆ ਜਾਵੇ ਅਤੇ ਦੋਸ਼ ਸਾਬਤ ਹੋਣ ਦੀ ਸਥਿਤੀ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਵਿਧਾਨ ਸਭਾ ਦੀ ਗਰਿਮਾ ਨੂੰ ਬਣਾਈ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।
ਭਾਰਤੀ ਨੇ ਇਹ ਵੀ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਇਸ ਲਈ ਰਾਜਨੀਤਿਕ ਆਗੂਆਂ ਨੂੰ ਆਪਣੇ ਵਿਹਾਰ ਪ੍ਰਤੀ ਹੋਰ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਵੱਖ-ਵੱਖ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਪਾਰਟੀ ਅੰਦਰ ਲੋੜੀਂਦੀ ਕਾਰਵਾਈ ਕੀਤੀ ਜਾਵੇ।
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ
Moga Blast News : ਮੋਗਾ ਦੇ ਸਦਰ ਪੁਲਿਸ ਥਾਣੇ 'ਚ ਤੜਕੇ ਧਮਾਕਾ, ਜਾਂਚ...
ਮੋਗਾ ਦੇ ਸਦਰ ਪੁਲਿਸ ਥਾਣੇ ਵਿੱਚ ਧਮਾਕੇ ਨਾਲ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਕੋਈ ਜਾਨੀ ਨੁਕਸਾਨ ਨਹੀਂ, ਫੋਰੈਂਸਿਕ ਜਾਂਚ
ਤਪਾ ਮੰਡੀ 'ਚ ਪਿੰਡ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ, ਪੁ...
ਤਪਾ ਮੰਡੀ ਦੇ ਪਿੰਡ ਤਾਜੋਕੇ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤ
Punjab Crime News: ਮੋਰਿੰਡਾ ਨਹਿਰ 'ਚ ਮਾਂ 'ਤੇ 3 ਬੱਚਿਆਂ ਨੂੰ ਨਹਿਰ...
ਮੁਹਾਲੀ ਦੀ ਇਕ ਮਹਿਲਾ 'ਤੇ ਆਪਣੇ ਤਿੰਨ ਬੱਚਿਆਂ ਨੂੰ ਮੋਰਿੰਡਾ ਨੇੜੇ ਨਹਿਰ ਵਿੱਚ ਸੁੱਟਣ ਦੇ ਦੋਸ਼। ਦੋ ਬੱਚਿਆਂ ਦੀਆਂ ਲਾਸ
Sri Akal Takht Sahib: AAP ਵਿਧਾਇਕਾਂ ਨੇ ਮੰਨਿਆ—ਬੇਅਦਬੀ ਵਿਰੋਧੀ ਕਾ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਬੇਅਦਬੀ ਕਾਨੂੰਨ ਨੂੰ ਪੂਰੀ ਤਰ੍ਹਾਂ ਪੜ੍ਹੇ ਬਿਨਾਂ
Mohali Murder Case: ਮੁਹਾਲੀ 'ਚ ਦੋਸਤਾਂ ਨੇ ਤਲਵਾਰਾਂ ਅਤੇ ਚਾਕੂਆਂ ਨ...
ਮੁਹਾਲੀ ਵਿੱਚ ਦੋਸਤਾਂ ਵਿਚਾਲੇ ਝਗੜਾ ਖੂਨੀ ਬਣ ਗਿਆ। ਤਲਵਾਰਾਂ ਤੇ ਚਾਕੂਆਂ ਨਾਲ ਹਮਲੇ ਵਿੱਚ ਚੰਡੀਗੜ੍ਹ ਦੇ ਨੌਜਵਾਨ ਦੀ ਮੌ
Double Earthquake: ਇੱਕ ਨਹੀਂ, ਦੋ ਭੂਚਾਲ… ਸਿਰਫ਼ 40 ਸਕਿੰਟਾਂ ਵਿੱਚ...
ਵੈਨੇਜ਼ੁਏਲਾ ਵਿੱਚ 40 ਸਕਿੰਟਾਂ ਦੇ ਅੰਦਰ ਦੋ ਵੱਡੇ ਭੂਚਾਲ ਆਏ, ਜਿਸ ਨਾਲ ਭਾਰੀ ਤਬਾਹੀ, ਲੋਕਾਂ ਵਿੱਚ ਦਹਿਸ਼ਤ ਅਤੇ ਕਈ ਸ਼