Author : Sumanpreet Singh
ਮਾਨਸਾ, 08 ਅਪ੍ਰੈਲ: ਨਸ਼ਿਆਂ ਖਿਲਾਫ ਚਲ ਰਹੀ ਮੁਹਿੰਮ ਦੇ ਤਹਿਤ Mansa Police ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ (IPS) ਨੇ ਦੱਸਿਆ ਕਿ ਇਹ ਕਾਰਵਾਈ ਸ੍ਰੀ ਗੌਰਵ ਯਾਦਵ (IPS), ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਸ੍ਰੀ ਹਰਜੀਤ ਸਿੰਘ (IPS), ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਅਗਵਾਈ ਹੇਠ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ. (ਇਨਵੈਸਟਿਗੇਸ਼ਨ) ਮਾਨਸਾ ਅਤੇ ਸ੍ਰੀ ਬੂਟਾ ਸਿੰਘ ਡੀ.ਐਸ.ਪੀ. ਦੀ ਦੇਖ-ਰੇਖ ਹੇਠ ਇੰਸਪੈਕਟਰ ਬਲਕੌਰ ਸਿੰਘ ਇੰਚਾਰਜ CIA ਸਟਾਫ ਮਾਨਸਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ 7 ਅਪ੍ਰੈਲ 2026 ਨੂੰ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਿਸ ਟੀਮ ਨੇ ਬਾਬੇ ਦਾ ਢਾਬਾ ਨੇੜੇ ਪਿੰਡ ਰੱਲਾ (ਥਾਣਾ ਜੋਗਾ) ਤੋਂ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਇਆ।
ਗ੍ਰਿਫਤਾਰ ਵਿਅਕਤੀ ਦੀ ਪਛਾਣ ਸਾਗਰ ਪੁੱਤਰ ਜੰਟਾ ਸਿੰਘ ਵਾਸੀ ਵਾਰਡ ਨੰਬਰ 04, ਛੱਜਘਰ ਮੁਹੱਲਾ, ਮੰਡੀ ਕਾਲਿਆਂਵਾਲੀ, ਜ਼ਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਜੋਗਾ ਵਿਖੇ ਮੁਕੱਦਮਾ ਨੰਬਰ 33 ਮਿਤੀ 08.04.2026 ਅਧੀਨ ਧਾਰਾ 21/61/85 NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਐਸ.ਐਸ.ਪੀ. ਮਾਨਸਾ ਨੇ ਹੋਰ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਉਸਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਬਾਰੇ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼