ਮਾਨਸਾ ਦੀ ਵਾਰਡਬੰਦੀ ‘ਤੇ ਵੱਡਾ ਫੈਸਲਾ: ਨਗਰ ਕੌਂਸਲ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਹੋਣਗੀਆਂ – ਵਿਧਾਇਕ ਡਾ. ਵਿਜੈ ਸਿੰਗਲਾ

ਮਾਨਸਾ ਦੀ ਵਾਰਡਬੰਦੀ ‘ਤੇ ਵੱਡਾ ਫੈਸਲਾ: ਨਗਰ ਕੌਂਸਲ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਹੋਣਗੀਆਂ – ਵਿਧਾਇਕ ਡਾ. ਵਿਜੈ ਸਿੰਗਲਾ

Author : Devinder Pal

Jan. 2, 2026 5:03 p.m. 271

ਮਾਨਸਾ: ਅੱਜ ਮਾਨਸਾ ਸ਼ਹਿਰ ਦੀ ਵਾਰਡਬੰਦੀ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਮਾਨਯੋਗ ਮੰਤਰੀ ਡਾ. ਰਵਜੋਤ ਸਿੰਘ ਅਤੇ ਸਬੰਧਿਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ, ਜਿਸ ਤੋਂ ਬਾਅਦ ਇੱਕ ਅਹੰਕਾਰਪੂਰਕ ਫੈਸਲਾ ਲਿਆ ਗਿਆ। ਫੈਸਲੇ ਅਨੁਸਾਰ ਆਉਣ ਵਾਲੀਆਂ ਨਗਰ ਕੌਂਸਲ ਮਾਨਸਾ ਦੀਆਂ ਚੋਣਾਂ ਪਹਿਲਾਂ ਵਾਲੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣਗੀਆਂ ਅਤੇ ਇਸ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਜਾਵੇਗੀ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਹਮੇਸ਼ਾ ਹਲਕੇ ਦੇ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਹੱਕਾਂ ਲਈ ਪੂਰੀ ਤਰ੍ਹਾਂ ਡਟ ਕੇ ਖੜ੍ਹੀ ਰਹੇਗੀ।

ਇਸ ਮੌਕੇ ਨਗਰ ਕੌਂਸਲ ਮਾਨਸਾ ਦੀ ਪੂਰੀ ਟੀਮ ਵੀ ਮੌਜੂਦ ਰਹੀ, ਜਿਸ ਨੇ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਲੋਕਹਿਤ ਵਿੱਚ ਲਿਆ ਗਿਆ ਕਦਮ ਦੱਸਿਆ।

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स