Moga Sexual Assault: ਮੋਗਾ 'ਚ ਇਨਸਾਨੀਅਤ ਸ਼ਰਮਸਾਰ; 40 ਸਾਲਾ ਗੁਆਂਢੀ ਨੇ 9 ਸਾਲਾ ਮਾਸੂਮ ਨਾਲ ਦਰਿੰਦਗੀ ਤੋਂ ਬਾਅਦ ਕੀਤਾ ਕਤਲ, ਲਾਸ਼ ਗਾਡਰ ਨਾਲ ਲਟਕਾਈ

Moga Sexual Assault: ਮੋਗਾ 'ਚ ਇਨਸਾਨੀਅਤ ਸ਼ਰਮਸਾਰ; 40 ਸਾਲਾ ਗੁਆਂਢੀ ਨੇ 9 ਸਾਲਾ ਮਾਸੂਮ ਨਾਲ ਦਰਿੰਦਗੀ ਤੋਂ ਬਾਅਦ ਕੀਤਾ ਕਤਲ, ਲਾਸ਼ ਗਾਡਰ ਨਾਲ ਲਟਕਾਈ

Post by : Jan Punjab Bureau

May 27, 2026 11:51 a.m. 207

ਪੰਜਾਬ ਦੇ ਮੋਗਾ ਸ਼ਹਿਰ ਤੋਂ ਇੱਕ ਅਤਿ ਦੁਖਦਾਈ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 40 ਸਾਲਾ ਗੁਆਂਢੀ ਵਿਅਕਤੀ ਵੱਲੋਂ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਇੱਕ 9 ਸਾਲ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਦਰਿੰਦਗੀ ਇੱਥੇ ਹੀ ਨਹੀਂ ਰੁਕੀ, ਜ਼ਬਰ-ਜਨਾਹ ਕਰਨ ਤੋਂ ਬਾਅਦ ਮੁਲਜ਼ਮ ਨੇ ਪਛਾਣ ਛੁਪਾਉਣ ਅਤੇ ਖ਼ੁਦ ਨੂੰ ਬਚਾਉਣ ਲਈ ਬੱਚੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਲਈ ਮੁਲਜ਼ਮ ਨੇ ਮਾਸੂਮ ਦੀ ਲਾਸ਼ ਨੂੰ ਘਰ ਦੇ ਗਾਡਰ ਨਾਲ ਲਟਕਾ ਦਿੱਤਾ।

ਘਰ ਵਿੱਚ ਇਕੱਲੀਆਂ ਸਨ ਦੋਵੇਂ ਭੈਣਾਂ

ਪੀੜਤ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ, ਘਟਨਾ ਦੇ ਸਮੇਂ ਮ੍ਰਿਤਕ ਬੱਚੀ ਅਤੇ ਉਸ ਦੀ ਭੈਣ ਘਰ ਵਿੱਚ ਇਕੱਲੀਆਂ ਮੌਜੂਦ ਸਨ। ਮਾਪਿਆਂ ਦੀ ਗੈਰ-ਮੌਜੂਦਗੀ ਦਾ ਫਾਇਦਾ ਉਠਾਉਂਦੇ ਹੋਏ, ਨਜ਼ਦੀਕ ਹੀ ਰਹਿਣ ਵਾਲਾ ਇੱਕ ਪ੍ਰਵਾਸੀ ਮਜ਼ਦੂਰ (ਉਮਰ ਕਰੀਬ 40 ਸਾਲ) ਜਬਰਨ ਘਰ ਦੇ ਅੰਦਰ ਦਾਖਲ ਹੋ ਗਿਆ। ਉਸ ਨੇ 9 ਸਾਲਾ ਮਾਸੂਮ ਨਾਲ ਜਬਰ-ਜਨਾਹ ਕੀਤਾ ਅਤੇ ਬਾਅਦ ਵਿੱਚ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ, ਸੋਗ ਅਤੇ ਭਾਰੀ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਲੋਕਾਂ ਵੱਲੋਂ ਮੁਲਜ਼ਮ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ (SHO) ਵਰੁਣ ਸ਼ਰਮਾ ਆਪਣੀ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਸਭ ਤੋਂ ਪਹਿਲਾਂ ਬੱਚੀ ਦੀ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜਿਆ।

ਥਾਣਾ ਮੁਖੀ ਵਰੁਣ ਸ਼ਰਮਾ ਦਾ ਬਿਆਨ:

"ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਜ਼ਬਰ-ਜਨਾਹ, ਕਤਲ ਅਤੇ ਪੋਕਸੋ (POCSO) ਐਕਟ ਸਮੇਤ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਪ੍ਰਵਾਸੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।"

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਅਪਰਾਧ अपडेट्स