Post by : Jan Punjab Bureau
ਅੱਜ ਮੁੱਖ ਮੰਤਰੀ ਭਗਵੰਤ ਮਾਨ ਮੋਗਾ 'ਚ ਹੋਏ 'ਮੈਗਾ ਰੈਲੀ 'ਚ ਸ਼ਾਮਲ ਹੋਏ। CM ਮਾਨ ਨੇ ਵਿਰੋਧੀਆਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੇ ਮਾਮਲਿਆਂ ਵਿੱਚ ਜ਼ਮਾਨਤਾਂ 'ਤੇ ਬਾਹਰ ਆ ਕੇ ਮੁੱਛਾਂ ਨੂੰ ਵੱਟ ਦੇ ਰਹੇ ਹਨ, ਉਹ ਭੁੱਲ ਜਾਣ ਕਿ ਉਹ ਬਚ ਗਏ ਹਨ।
ਉਨ੍ਹਾਂ ਕਿਹਾ ਕਿ ਦੁਨਿਆਵੀ ਕਚਹਿਰੀਆਂ ਤੋਂ ਸ਼ਾਇਦ ਛੁੱਟ ਜਾਣ, ਪਰ ਪਰਮਾਤਮਾ ਦੀ ਕਚਹਿਰੀ ਵਿੱਚ ਸਿਰਫ਼ ਅਮਲਾਂ ਦੇ ਨਬੇੜੇ ਹੁੰਦੇ ਹਨ। CM ਮਾਨ ਨੇ ਅੱਗੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਪੂਰੀ ਤਰ੍ਹਾਂ ਲੁੱਟਿਆ।
ਉਨ੍ਹਾਂ ਕਿਹਾ ਅਸੀਂ ਹਰ ਰੋਜ਼ ਨੌਕਰੀਆਂ ਦੇ ਅੰਕੜੇ ਦਿੰਦੇ ਹਾਂ, ਜਦਕਿ ਪੁਰਾਣੀਆਂ ਸਰਕਾਰਾਂ ਨੇ ਸਿਰਫ਼ ਸਰਿੰਜਾਂ ਅਤੇ ਟੀਕੇ ਦਿੱਤੇ। ਇਹ ਲੋਕਾਂ ਦੇ ਕਾਤਲ ਹਨ ਅਤੇ ਇਨ੍ਹਾਂ ਨੂੰ ਸਜ਼ਾ ਮਿਲਣਾ ਜ਼ਰੂਰੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਨਵੇਂ ਪੜਾਅ ‘ਤੇ ਲੈ ਜਾ ਰਹੀ ਹੈ।
ਇਸ ਯੋਜਨਾ ਵਿੱਚ ਸਕੂਲਾਂ, ਮਾਪਿਆਂ ਅਤੇ ਕੌਮ ਦੀ ਭੂਮਿਕਾ ਅਹਿਮ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ ਜਿੱਥੇ ਮਾਹਿਰ ਕੌਂਸਲਰ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਬਾਰੇ ਜਾਗਰੂਕ ਕਰਨਗੇ। CM ਮਾਨ ਨੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਦੀ ਸੰਗਤ, ਹਰ ਹਰਕਤ ਅਤੇ ਘਰੋਂ ਬਾਹਰ ਜਾਣ-ਆਉਣ ‘ਤੇ ਨਿਗਰਾਨੀ ਰੱਖਣ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਉਮਰ ਕੋਰੇ ਕਾਗਜ਼ ਵਰਗੀ ਹੈ, ਜਿਸ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਤੋਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ। CM ਮਾਨ ਨੇ ਇਹ ਵੀ ਦੱਸਿਆ ਕਿ ਸਾਡਾ ਮੁੱਖ ਟਾਰਗੇਟ ਨਸ਼ਾ ਤਸਕਰਾਂ ਤੋਂ ਨਵਾਂ ਗਾਹਕ ਮਿਲਣ ਤੋਂ ਰੋਕਣਾ ਹੈ। ਜਦੋਂ ਮੰਗ ਖਤਮ ਹੋ ਜਾਵੇਗੀ, ਤਾਂ ਤਸਕਰ ਆਪਣੇ ਆਪ ਪੰਜਾਬ ਛੱਡ ਕੇ ਭੱਜ ਜਾਣਗੇ।
ਉਨ੍ਹਾਂ ਨੇ ਜੋੜਿਆ ਕਿ ਪੰਜਾਬੀ ਲੋਕ ਆਪਣੀ ਜਵਾਨੀ ਅਤੇ ਭਵਿੱਖ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦੇਣਗੇ। ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਨਸ਼ੇ ਤੋਂ ਮੁਕਤ ਭਵਿੱਖ ਦੇਣਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼