Moga ਦੇਹ ਵਪਾਰ ਰੈਕੇਟ ਮਾਮਲੇ 'ਚ ਕੌਂਸਲਰ ਜਗਜੀਤ ਸਿੰਘ ਜੀਤਾ ਦੀ ਗ੍ਰਿਫ਼ਤਾਰੀ ਨੇ ਮਚਾਈ ਸਿਆਸੀ ਹਲਚਲ

Moga ਦੇਹ ਵਪਾਰ ਰੈਕੇਟ ਮਾਮਲੇ 'ਚ ਕੌਂਸਲਰ ਜਗਜੀਤ ਸਿੰਘ ਜੀਤਾ ਦੀ ਗ੍ਰਿਫ਼ਤਾਰੀ ਨੇ ਮਚਾਈ ਸਿਆਸੀ ਹਲਚਲ

Post by : Jan Punjab Bureau

April 17, 2026 4:33 p.m. 216

ਮੋਗਾ, 17 ਅਪ੍ਰੈਲ 2026: ਮੋਗਾ ਵਿੱਚ ਕਥਿਤ ਦੇਹ ਵਪਾਰ ਦੇ ਰੈਕੇਟ ਨਾਲ ਜੁੜੇ ਮਾਮਲੇ ਵਿੱਚ ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਇਸ ਕਾਰਵਾਈ ਨੇ ਇਲਾਕੇ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ।

ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੰਗਲਵਾਰ ਦੇਰ ਰਾਤ ਕਾਰਵਾਈ ਕਰਦਿਆਂ ਜੀਤਾ ਦੀ ਜਾਇਦਾਦ ’ਤੇ ਛਾਪਾ ਮਾਰਿਆ ਸੀ। ਇਸ ਦੌਰਾਨ ਕੌਂਸਲਰ ਸਮੇਤ ਕੁੱਲ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਮੌਕੇ ਤੋਂ 14 ਔਰਤਾਂ ਨੂੰ ਰਿਹਾਅ ਕਰਵਾਇਆ ਗਿਆ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਸੀ।

ਇਸ ਮਾਮਲੇ ਨੇ ਉਸ ਵੇਲੇ ਹੋਰ ਤੂਲ ਫੜ ਲਿਆ ਜਦੋਂ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ ਜੀਤਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ, ਜਿਨ੍ਹਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਨਾਲ ਮੰਚ ਸਾਂਝਾ ਕਰਦਾ ਨਜ਼ਰ ਆ ਰਿਹਾ ਸੀ।

ਇਹ ਘਟਨਾ ਤੋਂ ਬਾਅਦ ਸਿਆਸੀ ਪਾਰਟੀਆਂ ’ਤੇ ਵੀ ਸਵਾਲ ਉਠਣ ਲੱਗੇ ਹਨ। ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ।

ਦੂਜੇ ਪਾਸੇ ਭਾਜਪਾ ਆਗੂਆਂ ਨੇ ਵੀ ਨਾਬਾਲਗਾਂ ਦੇ ਸ਼ੋਸ਼ਣ ਦੇ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਹੈ ਅਤੇ ਇਸਨੂੰ ਸ਼ਹਿਰ ਦੀ ਸੁਰੱਖਿਆ ਲਈ ਵੱਡੀ ਚਿੰਤਾ ਦੱਸਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਤੋਂ ਦੂਰੀ ਬਣਾਉਂਦਿਆਂ ਕਿਹਾ ਹੈ ਕਿ ਕੌਂਸਲਰ ਦੀਆਂ ਨਿੱਜੀ ਗਤੀਵਿਧੀਆਂ ਬਾਰੇ ਪਾਰਟੀ ਨੂੰ ਕੋਈ ਜਾਣਕਾਰੀ ਨਹੀਂ ਸੀ ਅਤੇ ਹੁਣ ਉਸ ਨਾਲ ਪਾਰਟੀ ਦਾ ਕੋਈ ਸਬੰਧ ਨਹੀਂ ਰਹੇਗਾ।

ਫਿਲਹਾਲ ਪੁਲੀਸ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਮਾਲਵਾ अपडेट्स