Post by : Jan Punjab Bureau
ਮੁਹਾਲੀ : ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵੱਲੋਂ ਜ਼ਮੀਨਾਂ ਐਕੁਵਾਇਰ ਕਰਨ ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਕਿਸਾਨਾਂ ਦਾ ਗੁੱਸਾ ਇੱਕ ਵਾਰ ਫਿਰ ਸੜਕਾਂ ‘ਤੇ ਨਜ਼ਰ ਆਇਆ। ਪੁਆਧ ਇਨਸਾਫ਼ ਮੋਰਚਾ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਮੁਹਾਲੀ ਦੀਆਂ ਸੜਕਾਂ ‘ਤੇ ਉਤਰੇ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਕਿਸਾਨਾਂ ਵੱਲੋਂ ਕੱਢਿਆ ਗਿਆ ਇਹ ਵਿਸ਼ਾਲ ਟਰੈਕਟਰ ਮਾਰਚ ਦੈੜੀ ਫਲਾਈਓਵਰ ਤੋਂ ਸ਼ੁਰੂ ਹੋਇਆ। ਪ੍ਰਦਰਸ਼ਨਕਾਰੀ ਕਿਸਾਨ ਟਰੈਕਟਰਾਂ ‘ਤੇ ਸਵਾਰ ਹੋ ਕੇ ਏਅਰਪੋਰਟ ਰੋਡ ਰਾਹੀਂ ਫੇਜ਼-8 ਸਥਿਤ ਗਮਾਡਾ ਦੇ ਮੁੱਖ ਦਫ਼ਤਰ ‘ਪੁੱਡਾ ਭਵਨ’ ਵੱਲ ਵਧੇ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ GMADA ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਇਆ।
ਟਰੈਕਟਰ ਮਾਰਚ ਨੂੰ ਦੇਖਦਿਆਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਕਈ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਇਸ ਪ੍ਰਦਰਸ਼ਨ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਅਤੇ ਦਿਲਬਾਗ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਿਕਾਸ ਦੇ ਨਾਂ ‘ਤੇ ਕਿਸਾਨਾਂ ਦੀ ਜ਼ਮੀਨ ਹੜਪ ਰਹੀ ਹੈ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਅਤੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਲੜਾਈ ਲੜਨ ਲਈ ਤਿਆਰ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼