Post by : Jan Punjab Bureau
Mohali Traffic Challan Row : ਮੁਹਾਲੀ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੌਰਾਨ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਗੱਡੀ ਦਾ ਚਲਾਨ ਕੱਟਣਾ ਡਿਊਟੀ ’ਤੇ ਤਾਇਨਾਤ ਟ੍ਰੈਫਿਕ ਪੁਲਿਸ ਮੁਲਾਜ਼ਮ ਲਈ ਮਹਿੰਗਾ ਪੈ ਗਿਆ। ਮਾਮਲਾ ਉਸ ਵੇਲੇ ਭਖ ਗਿਆ ਜਦੋਂ ਚਲਾਨ ਕਰਨ ਵਾਲੇ ਏਐਸਆਈ ਨੂੰ ਬਾਅਦ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ, ਜਿਸ ਨਾਲ ਸਿਆਸੀ ਦਬਾਅ ਅਤੇ ਪਾਵਰ ਦੇ ਇਸਤੇਮਾਲ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ, ਵਿਧਾਇਕ ਡਿੰਪੀ ਢਿੱਲੋਂ ਚੰਡੀਗੜ੍ਹ ਤੋਂ ਆਪਣੇ ਸਾਥੀਆਂ ਨਾਲ ਮੁਹਾਲੀ ਵੱਲ ਆ ਰਹੇ ਸਨ। ਜਦੋਂ ਉਹ ਮੁਹਾਲੀ ਦੇ ਇੱਕ ਚੌਕ ਨੇੜੇ ਪਹੁੰਚੇ ਤਾਂ ਉੱਥੇ ਟ੍ਰੈਫਿਕ ਡਿਊਟੀ ਕਰ ਰਹੇ ਏਐਸਆਈ ਲਖਵੀਰ ਸਿੰਘ ਨੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਪੁਲਿਸ ਅਧਿਕਾਰੀ ਨੇ ਗੱਡੀ ’ਤੇ ਲੱਗੀ ਲਾਲ ਬੱਤੀ ਨੂੰ ਨਿਯਮਾਂ ਦੇ ਉਲੰਘਣ ਵਜੋਂ ਦੇਖਦਿਆਂ ਚਲਾਨ ਕਰਨ ਦੀ ਕਾਰਵਾਈ ਸ਼ੁਰੂ ਕੀਤੀ।
ਦੋਸ਼ ਹੈ ਕਿ ਇਸ ਦੌਰਾਨ ਵਿਧਾਇਕ ਦੇ ਡਰਾਈਵਰ ਨੇ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਕੀਤੀ। ਮਾਮਲਾ ਇੱਥੇ ਹੀ ਨਹੀਂ ਰੁਕਿਆ, ਸਗੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਚਲਾਨ ਹੋਣ ਤੋਂ ਬਾਅਦ ਵਿਧਾਇਕ ਵੱਲੋਂ ਆਪਣੇ ਸਿਆਸੀ ਪ੍ਰਭਾਵ ਦਾ ਰੋਅਬ ਦਿਖਾਇਆ ਗਿਆ ਅਤੇ ਮੁਲਾਜ਼ਮ ਨੂੰ ਸਸਪੈਂਡ ਕਰਵਾਉਣ ਦੀ ਧਮਕੀ ਦਿੱਤੀ ਗਈ। ਚਰਚਾ ਇਹ ਵੀ ਹੈ ਕਿ ਵਿਧਾਇਕ ਨੇ ਮੌਕੇ ’ਤੇ ਹੀ ਆਪਣਾ ਪ੍ਰਭਾਵ ਵਰਤਦਿਆਂ ਕਾਰਵਾਈ ਰੋਕਣ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਸਥਾਨਕ ਥਾਣੇ ਦੇ ਐਸਐਚਓ ਨੇ ਕਾਰਵਾਈ ਕਰਦਿਆਂ ਏਐਸਆਈ ਲਖਵੀਰ ਸਿੰਘ ਨੂੰ ਲਾਈਨ ਹਾਜ਼ਰ ਕਰਕੇ ਫੇਜ਼-8 ਥਾਣੇ ਤੋਂ ਪੁਲਿਸ ਲਾਈਨ ਭੇਜ ਦਿੱਤਾ। ਇਸ ਫੈਸਲੇ ਤੋਂ ਬਾਅਦ ਲੋਕਾਂ ਵਿੱਚ ਇਹ ਚਰਚਾ ਤੇਜ਼ ਹੋ ਗਈ ਕਿ ਕੀ ਕਾਨੂੰਨ ਸਭ ਲਈ ਇੱਕਸਾਰ ਹੈ ਜਾਂ ਸਿਆਸੀ ਅਹੁਦੇ ਵਾਲਿਆਂ ਲਈ ਨਿਯਮ ਵੱਖਰੇ ਹਨ।
ਇਸ ਘਟਨਾ ਨੇ ਪੰਜਾਬ ਵਿੱਚ ਕਾਨੂੰਨ ਦੀ ਨਿਰਪੱਖਤਾ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਸੰਭਾਵਨਾ ਹੈ। ਜੇਕਰ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਮਾਮਲਾ ਸਿਰਫ਼ ਇੱਕ ਚਲਾਨ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਸਿਆਸੀ ਦਬਾਅ ਹੇਠ ਪ੍ਰਸ਼ਾਸਨਿਕ ਕਾਰਵਾਈ ਦਾ ਵੱਡਾ ਉਦਾਹਰਨ ਬਣ ਸਕਦਾ ਹੈ।
ਫਿਲਹਾਲ, ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀ ਲੋਕਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ