CM ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ, ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

CM ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ, ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

Post by : Jan Punjab Bureau

Feb. 19, 2026 10:06 a.m. 1943

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ CM ਮਾਨ ਹੁਣ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਹੁਣ ਮੁੱਖ ਮੰਤਰੀ ਨਿਵਾਸ ਚਲੇ ਗਏ ਹਨ। 

ਦੱਸਿਆ ਜਾ ਰਿਹਾ ਹੈ ਕਿ ਉਹ ਲੁਧਿਆਣਾ ਵਿੱਚ ਕਿਲਾ ਰਾਏਪੁਰ ਖੇਡਾਂ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਖੇਡਾਂ ਅੱਜ ਸਮਾਪਤ ਹੋ ਰਹੀਆਂ ਹਨ। ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ CM ਮਾਨ ਨੂੰ ਸੋਮਵਾਰ ਨੂੰ ਬੀਮਾਰ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਬੁੱਧਵਾਰ ਨੂੰ ਉਨ੍ਹਾਂ ਨੂੰ ਮਿਲਣ ਪਹੁੰਚੇ. ਜਿੱਥੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। 


ਸੰਗਰੂਰ 'ਚ ਵਿਗੜੀ ਸੀ CM ਮਾਨ ਦੀ ਸਿਹਤ 

CM ਮਾਨ 15 ਫਰਵਰੀ ਸੰਗਰੂਰ ਗਏ ਸੀ, ਜਿੱਥੇ ਉਨ੍ਹਾਂ ਨੇ ਸੰਗਰੂਰ ਦੇ ਧੂਰੀ ਵਿੱਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ ਅਰਚਨਾ ਕੀਤੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਉਨ੍ਹਾਂ ਨਾਲ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ 'ਚ ਪੂਜਾ ਅਰਚਨਾ ਕੀਤੀ । ਇਸ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ।

ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਦਾ ਨਿਰਧਾਰਤ ਦੌਰਾ ਹੁਣ ਰੱਦ ਕਰ ਦਿੱਤਾ ਗਿਆ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਨ੍ਹਾਂ ਨੇ 16 ਫਰਵਰੀ ਨੂੰ ਮੋਗਾ ਰੈਲੀ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਉਸੇ ਦਿਨ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਹੁਣ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स