ਸ਼੍ਰੋਮਣੀ ਅਕਾਲੀ ਦੇ ਇਸ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

ਸ਼੍ਰੋਮਣੀ ਅਕਾਲੀ ਦੇ ਇਸ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

Post by : Jan Punjab Bureau

Feb. 17, 2026 6:04 p.m. 2030

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਹਾਲੀ ਪ੍ਰਧਾਨ, ਸਾਹਿਲ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਸਾਹਿਲ ਗੁਪਤਾ ਨੇ ਦੱਸਿਆ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।  ਉਹਨਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਲਾਉਂਦੇ ਕਿਹਾ ਕਿ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਦੁਖੀ ਹੋ ਗਏ ਹਨ, ਜਿਸ ਦਾ ਸਿੱਧਾ ਅਸਰ ਮੋਗਾ ਵਿਖ਼ੇ ਹੋਈ ਰੈਲੀ ਵਿੱਚ ਦੇਖਣ ਨੂੰ ਮਿਲਿਆ ਹੈ। 

ਉਹਨਾਂ ਕਿਹਾ ਕਿ ਬੀਤੇ ਦਿਨੀ ਮੋਹਾਲੀ 'ਚ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਦੇ ਕੀਤੇ ਕਤਲ ਨੇ ਪੰਜਾਬ  ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਚੇ ਸਿਪਾਹੀ ਹਨ ਇਥੇ ਪਾਰਟੀ ਲਈ ਵੱਧ ਚੜ ਕੇ ਕੰਮ ਕਰਦੇ ਰਹਿੰਣਗੇ।  
 

#World News #ਜਨ ਪੰਜਾਬ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स