ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ, ਇਲਜ਼ਾਮਾਂ ਨੂੰ ਦੱਸਿਆ ਬੇਬੁਨਿਆਦ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ, ਇਲਜ਼ਾਮਾਂ ਨੂੰ ਦੱਸਿਆ ਬੇਬੁਨਿਆਦ

Post by : Jan Punjab Bureau

Feb. 3, 2026 9:59 a.m. 2435

ਕੱਲ੍ਹ 2-02-2026 ਨੂੰ ਨਾਭਾ ਦੀ ਨਵੀਂ ਜੇਲ੍ਹ ਵਿੱਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਰਮਿਆਨ ਮੁਲਾਕਾਤ ਹੋਈ। ਇਸ ਮੁਲਾਕਾਤ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਦੇ ਬਿਆਨ ਨੇ ਸੂਬੇ ਦੀ ਰਾਜਨੀਤੀ ਵਿੱਚ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਜੋ ਮਾਮਲੇ ਦਰਜ ਹਨ, ਉਹ ਪੂਰੀ ਤਰ੍ਹਾਂ ਝੂਠੇ ਹਨ ਅਤੇ ਉਨ੍ਹਾਂ ’ਤੇ ਲਗਾਏ ਗਏ ਇਲਜ਼ਾਮਾਂ ਦੀ ਕੋਈ ਹਕੀਕਤੀ ਬੁਨਿਆਦ ਨਹੀਂ ਬਣਦੀ। ਉਨ੍ਹਾਂ ਦਾ ਕਹਿਣਾ ਸੀ ਕਿ ਡਰੱਗਸ ਨਾਲ ਜੋੜ ਕੇ ਲਗਾਏ ਗਏ ਦੋਸ਼ ਵੀ ਬੇਅਸਾਸ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮਜੀਠੀਆ ਉਨ੍ਹਾਂ ਦੇ ਨਿੱਜੀ ਦੋਸਤ ਹਨ ਅਤੇ ਦੋਸਤੀ ਆਪਣੀ ਥਾਂ ਹੈ, ਜਦਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਉਹ ਅੱਗੇ ਵੀ ਮਜੀਠੀਆ ਨਾਲ ਮਿਲਦੇ ਰਹਿਣਗੇ।

ਕੱਲ੍ਹ ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਮਜੀਠੀਆ ਦੇ ਸਮਰਥਕ ਮੌਜੂਦ ਰਹੇ, ਜਿਸ ਕਾਰਨ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ। ਜੇਲ੍ਹ ਦੇ ਆਲੇ-ਦੁਆਲੇ ਪੁਲਿਸ ਦੀ ਤੈਨਾਤੀ ਵੀ ਦਿੱਖੀ। ਕੱਲ੍ਹ ਹੋਈ ਇਹ ਮੁਲਾਕਾਤ ਅਤੇ ਬਿਆਨ ਹੁਣ ਸਿਆਸੀ ਗੱਲਬਾਤ ਦਾ ਕੇਂਦਰ ਬਣੇ ਹੋਏ ਹਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स