Post by : Jan Punjab Bureau
ਨਾਭਾ: ਪਟਿਆਲਾ ਜ਼ਿਲ੍ਹੇ ਦੇ ਨਾਭਾ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਿੰਡ ਭੋੜੇ ਨੇੜੇ ਇੱਕ 12 ਸਾਲਾ ਬੱਚਾ ਨਹਿਰ ਵਿੱਚ ਡਿੱਗਣ ਤੋਂ ਬਾਅਦ ਲਾਪਤਾ ਹੋ ਗਿਆ। ਬੱਚੇ ਦੀ ਪਛਾਣ ਹਰਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਾਸੀਆਂ ਅਤੇ ਗੋਤਾਖੋਰਾਂ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਆਪਣੇ ਦਾਦਾ-ਦਾਦੀ ਨਾਲ ਰੇਹੜੀ ’ਤੇ ਜਾ ਰਿਹਾ ਸੀ। ਉਹ ਰੇਹੜੀ ਦੇ ਪਿਛਲੇ ਪਾਸੇ ਬੈਠਾ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਦਾਦਾ-ਦਾਦੀ ਰੋਜ਼ਾਨਾ ਦੀ ਤਰ੍ਹਾਂ ਸੜਕ ਦੇ ਕਿਨਾਰੇ ਤੋਂ ਕੱਖ ਵੱਢਣ ਲਈ ਜਾ ਰਹੇ ਸਨ।
ਜਦੋਂ ਰੇਹੜੀ ਨਹਿਰ ਦੇ ਕਿਨਾਰੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਕਾਰਨ ਰੇਹੜੀ ਦਾ ਸੰਤੁਲਨ ਵਿਗੜ ਗਿਆ। ਇਸ ਦੌਰਾਨ ਪਿੱਛੇ ਬੈਠਾ ਹਰਿੰਦਰ ਸਿੰਘ ਨਹਿਰ ਵਿੱਚ ਜਾ ਡਿੱਗਿਆ।
ਬੱਚੇ ਦੇ ਨਹਿਰ ਵਿੱਚ ਡਿੱਗਣ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਨੇੜੇ ਤੋਂ ਲੰਘ ਰਹੀ ਸਕੂਲ ਬੱਸ ਵਿੱਚ ਮੌਜੂਦ ਬੱਚਿਆਂ ਵੱਲੋਂ ਵੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ।
ਪਾਣੀ ਦੇ ਤੇਜ਼ ਵਹਾਅ ਵਿੱਚ ਹਰਿੰਦਰ ਅੱਗੇ ਵੱਲ ਰੁੜ੍ਹ ਗਿਆ, ਜਿਸ ਤੋਂ ਬਾਅਦ ਉਸ ਦੀ ਭਾਲ ਲਈ ਰਾਹਤ ਕਾਰਜ ਸ਼ੁਰੂ ਕੀਤੇ ਗਏ।
Read Also :- Lahaul Cloudburst: ਮੁੰਚੀ ਤੇ ਚਪੌਰ ਨਾਲੇ ’ਚ Flash Flood, ਪੁਲ ਤੇ ਫਸਲਾਂ ਨੂੰ ਭਾਰੀ ਨੁਕਸਾਨ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਗੋਤਾਖੋਰਾਂ ਵੱਲੋਂ ਨਹਿਰ ਵਿੱਚ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਨਹਿਰ ਵਿੱਚ ਪਾਣੀ ਕਾਫੀ ਗੰਧਲਾ ਹੋਣ ਕਾਰਨ Search Operation ਵਿੱਚ ਮੁਸ਼ਕਲ ਆ ਰਹੀ ਹੈ।
ਜਾਣਕਾਰੀ ਮੁਤਾਬਕ ਪਹਾੜੀ ਖੇਤਰਾਂ ਤੋਂ ਆ ਰਹੇ ਪਾਣੀ ਨਾਲ ਨਹਿਰ ਵਿੱਚ ਮਿੱਟੀ ਆਉਣ ਕਾਰਨ ਪਾਣੀ ਦੀ visibility ਘੱਟ ਹੋ ਗਈ ਹੈ। ਇਸ ਕਰਕੇ ਗੋਤਾਖੋਰਾਂ ਨੂੰ ਬੱਚੇ ਦੀ ਭਾਲ ਕਰਨ ਵਿੱਚ ਦਿੱਕਤ ਆ ਰਹੀ ਹੈ। ਹੁਣ ਕਿਸ਼ਤੀ ਅਤੇ ਹੋਰ ਲੋੜੀਂਦੇ ਸਾਮਾਨ ਦੀ ਮਦਦ ਨਾਲ ਮੁੜ Search Operation ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਹਾਦਸੇ ਤੋਂ ਬਾਅਦ ਨਹਿਰ ਦੇ ਕਿਨਾਰੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪਿੰਡ ਦੇ ਨੇੜੇ ਨਹਿਰ ਦੇ ਕਿਨਾਰੇ ਕਿਸੇ ਤਰ੍ਹਾਂ ਦੀ Boundary ਨਾ ਹੋਣ ਕਾਰਨ ਇੱਥੇ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ।
ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਨਹਿਰ ਦੇ ਸੰਵੇਦਨਸ਼ੀਲ ਹਿੱਸਿਆਂ ’ਤੇ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਹਰਿੰਦਰ ਸਿੰਘ ਦਾ ਪਰਿਵਾਰ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਬੱਚੇ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ। ਪਿੰਡ ਵਿੱਚ ਵੀ ਇਸ ਘਟਨਾ ਤੋਂ ਬਾਅਦ ਸੋਗ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਫਿਲਹਾਲ ਸਭ ਦੀਆਂ ਨਜ਼ਰਾਂ Search and Rescue Operation ’ਤੇ ਟਿਕੀਆਂ ਹੋਈਆਂ ਹਨ ਅਤੇ ਗੋਤਾਖੋਰ ਨਹਿਰ ਵਿੱਚ ਬੱਚੇ ਦੀ ਭਾਲ ਕਰ ਰਹੇ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼