ਹਰ ਸਹਾਇ ਸੇਵਾ ਦਲ ਦੇ ਸਮਾਜਸੇਵੀ ਕਾਰਜ ਪ੍ਰੇਰਣਾ ਦਾ ਸਰੋਤ: ਸ੍ਰੀ ਬਲਤੇਜ ਪੰਨੂ

ਹਰ ਸਹਾਇ ਸੇਵਾ ਦਲ ਦੇ ਸਮਾਜਸੇਵੀ ਕਾਰਜ ਪ੍ਰੇਰਣਾ ਦਾ ਸਰੋਤ: ਸ੍ਰੀ ਬਲਤੇਜ ਪੰਨੂ

Author : Beant Singh

Dec. 23, 2025 3:41 p.m. 456

ਪਟਿਆਲਾ, 23 ਦਸੰਬਰ : ਹਰ ਸਹਾਇ ਸੇਵਾ ਦਲ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੀ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ, ਜੋ ਅੱਜ ਸਮਾਜ ਲਈ ਇੱਕ ਪ੍ਰੇਰਣਾ ਸਰੋਤ ਬਣ ਚੁੱਕੀ ਹੈ। ਸੇਵਾ ਦਲ ਵੱਲੋਂ ਮੈਡੀਕਲ ਕੈਂਪ, ਖੂਨਦਾਨ ਕੈਂਪ, ਬੂਟੇ ਲਗਾਉਣਾ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ, ਸਰਕਾਰੀ ਸਕੂਲਾਂ ਵਿੱਚ ਆਰ.ਓ. ਫਿਲਟਰ ਲਗਾਉਣਾ, ਸਰਦੀਆਂ ਦੌਰਾਨ ਬੱਚਿਆਂ ਨੂੰ ਜੁਰਾਬਾਂ ਤੇ ਬੂਟ ਵੰਡਣ ਵਰਗੇ ਕਈ ਲੋਕ-ਹਿਤੈਸ਼ੀ ਕਾਰਜ ਨਿਰੰਤਰ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਕਵਿਤਾ ਮੁਕਾਬਲਾ ਸਰਕਾਰੀ ਐਲੀਮੈਂਟਰੀ ਸਕੂਲ ਯਾਦਵਿੰਦਰਾ ਕਲੋਨੀ ਵਿੱਚ ਕਰਵਾਇਆ ਗਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਮੀਡੀਆ ਸਲਾਹਕਾਰ ਅਤੇ ਸੂਬਾ ਜਨਰਲ ਸਕੱਤਰ ਸ੍ਰੀ ਬਲਤੇਜ ਪੰਨੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਬੱਚਿਆਂ ਨੂੰ ਇਨਾਮ ਵੰਡੇ ਅਤੇ ਆਪਣੇ ਸੰਬੋਧਨ ਦੌਰਾਨ ਬੱਚਿਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ।

ਸਮਾਗਮ ਦੀ ਪ੍ਰਧਾਨਗੀ ਡਾ. ਦੀਪ ਸਿੰਘ ਵੱਲੋਂ ਕੀਤੀ ਗਈ ਜਦਕਿ ਸਰਪਰਸਤੀ ਹਰਸ਼ ਵਾਹਨ ਵੱਲੋਂ ਕੀਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਸਾਹਿਬਾਨ ਮੈਡਮ ਕੱਰਸ਼ਿਦ ਬੇਗਮ, ਏਮੰਦੀਪ ਕੌਰ, ਹਰਿੰਦਰ ਜੋਗੀਪੁਰ ਤੋਂ ਇਲਾਵਾ ਗੁਰਿੰਦਰ ਸਿੰਘ ਐਡਵੋਕੇਟ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਪੀ.ਏ. ਸਮੇਤ ਕਈ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਹਰ ਸਹਾਇ ਸੇਵਾ ਦਲ ਦੇ ਇਹ ਸਮਾਜਸੇਵੀ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣ ਰਹੇ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਸਿੱਖਿਆ ਖੇਤਰ - ਵਿਦਿਆਈ ਉਪਲਬਧੀਆਂ अपडेट्स