Post by : Jan Punjab Bureau
ਪਟਿਆਲਾ-ਰਾਜਪੁਰਾ ਰੋਡ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ।
ਪੁਲਿਸ ਨੇ ਮਹਿਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਘਰ ਪਹਿਲਾਂ ਵੀ ਘਰੇਲੂ ਕਲੇਸ਼ ਰਹਿੰਦਾ ਸੀ। ਮਾਸੀ ਦੇ ਬਿਆਨ ਮੁਤਾਬਿਕ, ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਤੋਂ ਵਾਪਸ ਆਏ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਰਮਨਪ੍ਰੀਤ ਦੇ ਘਰ ਲੜਾਈ ਹੋਈ ਹੈ। ਫਿਰ ਉਨ੍ਹਾਂ ਨੇ ਮ੍ਰਿਤਕਾ ਦੇ ਪਤੀ ਨੂੰ ਫ਼ੋਨ ਕੀਤਾ ਪਰ ਉਸਨੇ ਫ਼ੋਨ ਨਹੀਂ ਚੁੱਕਿਆ। ਫਿਰ ਉਹ ਥਾਣੇ ਗਏ ਅਤੇ ਪਤਾ ਲੱਗਾ ਕਿ ਰਮਨਪ੍ਰੀਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮ੍ਰਿਤਕ ਸ਼ਾਹਬਾਦ ਦੀ ਰਹਿਣ ਵਾਲੀ ਸੀ ਅਤੇ ਉੱਥੇ ਹੀ ਵਿਆਹੀ ਹੋਈ ਸੀ। ਡੀਐਸਪੀ ਚੀਮਾ ਦੇ ਅਨੁਸਾਰ ਮ੍ਰਿਤਕ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਸਦੇ ਪਤੀ ਦਿਓਰ , ਮਾਮਾ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼