ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਵਾਲੇ ਫੈਸਲੇ ਤੇ ਬਾਗੋਂ ਬਾਗ ਹੋਈ ਕਾਂਗਰਸ ਯੂਥ : ਮੋਹਿਤ ਪੁਰੀ

ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਵਾਲੇ ਫੈਸਲੇ ਤੇ ਬਾਗੋਂ ਬਾਗ ਹੋਈ ਕਾਂਗਰਸ ਯੂਥ : ਮੋਹਿਤ ਪੁਰੀ

Author : Harbhajan Singh

Jan. 10, 2026 4:08 p.m. 310

ਪੱਟੀ, 10 ਜਨਵਰੀ – 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਨਵੇਂ ਚਿਹਰਿਆਂ ਨੂੰ ਟਿਕਟ ਦੇਣ ਦਾ ਫੈਸਲਾ ਬਹੁਤ ਹੀ ਸ਼ਲਾਘਣੀਯੋਗ ਕਦਮ ਹੈ। ਇਸ ਨਾਲ ਮਿਹਨਤੀ ਅਤੇ ਯੋਗ ਆਗੂਆਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਮਿਲੇਗਾ ਅਤੇ ਨਵਾਂ ਉਤਸ਼ਾਹ ਨਵੇਂ ਪੰਜਾਬ ਦੇ ਨਿਰਮਾਣ ਵਿੱਚ ਮਦਦਗਾਰ ਸਾਬਿਤ ਹੋਵੇਗਾ।

ਇਹ ਗੱਲ ਮੋਹਿਤ ਪੂਰੀ, ਇੰਡੀਆ ਯੂਥ ਕਾਂਗਰਸ ਦੇ ਸੂਸ਼ਲ ਮੀਡੀਆ ਕੋਆਰਡੀਨੇਟਰ, ਜਿਲਾ ਤਰਨਤਾਰਨ ਅਤੇ ਗੁਰਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਯੂਥ ਕਾਂਗਰਸ ਹਲਕਾ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਉਹਨਾਂ ਨੇ ਦੱਸਿਆ ਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਅਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬੇ ਵਿੱਚ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ।

ਉਹਨਾਂ ਨੇ ਕਿਹਾ ਕਿ ਚੋਣਾਂ ਦੀ ਤਿਆਰੀਆਂ ਜ਼ੋਰ-ਸ਼ੋਰ ਨਾਲ ਜਾਰੀ ਹਨ ਅਤੇ ਯੂਥ ਕਾਂਗਰਸ ਦੇ ਹਰ ਵਰਕਰ ਨੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦਿਆਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਵਿੱਚ ਪੂਰੀ ਤਰ੍ਹਾਂ ਯੋਗਦਾਨ ਪਾਇਆ ਹੈ।

ਮੋਹਿਤ ਪੂਰੀ ਅਤੇ ਗੁਰਬੀਰ ਸਿੰਘ ਨੇ ਰਾਜਾ ਵੜਿੰਗ ਵੱਲੋਂ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦੇ ਫੈਸਲੇ ਦੀ ਭਾਰੀ ਤਰ੍ਹਾਂ ਸਿਰਾਹਨਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਕਈ ਐਸੇ ਯੁਵਾ ਨੇਤਾ ਹਨ ਜੋ ਵਿਧਾਨ ਸਭਾ ਚੋਣਾਂ ਲੜਨ ਅਤੇ ਜਿੱਤਣ ਦੀ ਸਮਰੱਥਾ ਰੱਖਦੇ ਹਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स