Post by : Jan Punjab Bureau
ਪੰਜਾਬ ਵਿੱਚ ਕਣਕ ਦੀ ਖ਼ਰੀਦ ਦੇ ਮੌਸਮ ਨੇ ਹੁਣ ਪੂਰਾ ਰਫ਼ਤਾਰ ਫੜ ਲਿਆ ਹੈ। ਕੇਂਦਰ ਸਰਕਾਰ ਵੱਲੋਂ ਸਾਲ 2026-27 ਲਈ ਖ਼ਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੋਂ ਬਾਅਦ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਆ ਰਹੀ ਹੈ। ਇੱਕੋ ਦਿਨ ਵਿੱਚ ਰਿਕਾਰਡ 10.66 ਲੱਖ ਟਨ ਕਣਕ ਦੀ ਖ਼ਰੀਦ ਦਰਜ ਕੀਤੀ ਗਈ ਹੈ, ਜੋ ਇਸ ਸੀਜ਼ਨ ਦੀ ਸਭ ਤੋਂ ਵੱਧ ਦਿਨੀਂ ਖ਼ਰੀਦ ਹੈ। ਪਰ ਇਸ ਦੇ ਬਾਵਜੂਦ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ (ਲਿਫਟਿੰਗ) ਦੀ ਗਤੀ ਹਾਲੇ ਵੀ ਕਾਫੀ ਹੌਲੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਕੁੱਲ 28.31 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 23.83 ਲੱਖ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਸਿਰਫ਼ ਇੱਕ ਦਿਨ ਵਿੱਚ ਹੀ 10.72 ਲੱਖ ਟਨ ਫ਼ਸਲ ਮੰਡੀਆਂ ਵਿੱਚ ਪਹੁੰਚੀ, ਜੋ ਦਰਸਾਉਂਦਾ ਹੈ ਕਿ ਵਾਢੀ ਅਤੇ ਖ਼ਰੀਦ ਦੋਵੇਂ ਤੇਜ਼ੀ ਨਾਲ ਚੱਲ ਰਹੇ ਹਨ।
ਪਰ ਚਿੰਤਾ ਦੀ ਗੱਲ ਇਹ ਹੈ ਕਿ ਪ੍ਰਾਈਵੇਟ ਖ਼ਰੀਦਦਾਰ ਇਸ ਵਾਰ ਮੰਡੀਆਂ ਵਿੱਚ ਬਿਲਕੁਲ ਸਰਗਰਮ ਨਹੀਂ ਦਿਖ ਰਹੇ। ਅੱਜ ਹੋਈ ਕੁੱਲ 10.66 ਲੱਖ ਟਨ ਖ਼ਰੀਦ ਵਿੱਚੋਂ ਪ੍ਰਾਈਵੇਟ ਖ਼ਰੀਦਦਾਰਾਂ ਨੇ ਸਿਰਫ਼ 457 ਟਨ ਕਣਕ ਹੀ ਖ਼ਰੀਦੀ ਹੈ। ਇਸ ਕਾਰਨ ਸਰਕਾਰੀ ਏਜੰਸੀਆਂ ’ਤੇ ਵੱਧ ਬੋਝ ਪੈ ਰਿਹਾ ਹੈ।
ਲਿਫਟਿੰਗ ਦੇ ਮਾਮਲੇ ਵਿੱਚ ਹਾਲਾਤ ਹੋਰ ਵੀ ਮੰਦ ਹਨ। ਹੁਣ ਤੱਕ ਕੁੱਲ ਖ਼ਰੀਦੀ ਗਈ ਕਣਕ ਵਿੱਚੋਂ ਸਿਰਫ਼ 1.36 ਲੱਖ ਟਨ ਦੀ ਹੀ ਚੁਕਾਈ ਹੋਈ ਹੈ। ਇਸ ਵਿੱਚੋਂ 76,928 ਟਨ ਦੀ ਲਿਫਟਿੰਗ ਇੱਕੋ ਦਿਨ ਵਿੱਚ ਹੋਈ, ਪਰ ਇਹ ਅੰਕੜਾ ਕੁੱਲ ਖ਼ਰੀਦ ਦੇ ਮੁਕਾਬਲੇ ਬਹੁਤ ਘੱਟ ਹੈ।
ਸਰਕਾਰੀ ਏਜੰਸੀਆਂ ਵਿੱਚ ਮਾਰਕਫੈੱਡ 6.16 ਲੱਖ ਟਨ ਕਣਕ ਦੀ ਖ਼ਰੀਦ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ ਪਨਗ੍ਰੇਨ (ਨਾਨ ਡੀਸੀਪੀ) ਨੇ 5.89 ਲੱਖ ਟਨ, ਪਨਸਪ ਨੇ 5.16 ਲੱਖ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 3.76 ਲੱਖ ਟਨ, ਪਨਗ੍ਰੇਨ (ਡੀਸੀਪੀ) ਨੇ 2.65 ਲੱਖ ਟਨ ਅਤੇ ਐੱਫਸੀਆਈ ਨੇ 15,139 ਟਨ ਕਣਕ ਦੀ ਖ਼ਰੀਦ ਕੀਤੀ ਹੈ।
ਮੌਸਮ ਸਾਫ਼ ਹੋਣ ਕਰਕੇ ਸੂਬੇ ਵਿੱਚ ਕਣਕ ਦੀ ਵਾਢੀ ਵੀ ਤੇਜ਼ੀ ਨਾਲ ਜਾਰੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਰਹੇ ਹਨ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਪਟਿਆਲਾ ਸਭ ਤੋਂ ਅੱਗੇ ਹੈ, ਜਿੱਥੇ 3.06 ਲੱਖ ਟਨ ਕਣਕ ਦੀ ਖ਼ਰੀਦ ਹੋਈ ਹੈ। ਇਸ ਦੇ ਉਲਟ ਪਠਾਨਕੋਟ ਵਿੱਚ ਸਭ ਤੋਂ ਘੱਟ 3,285 ਟਨ ਖ਼ਰੀਦ ਦਰਜ ਕੀਤੀ ਗਈ। ਹੋਰਨਾਂ ਜ਼ਿਲ੍ਹਿਆਂ ਵਿੱਚ ਸੰਗਰੂਰ 2.51 ਲੱਖ ਟਨ, ਫਿਰੋਜ਼ਪੁਰ 2.05 ਲੱਖ ਟਨ, ਤਰਨ ਤਾਰਨ 1.79 ਲੱਖ ਟਨ, ਮਾਨਸਾ 1.45 ਲੱਖ ਟਨ, ਬਠਿੰਡਾ 1.33 ਲੱਖ ਟਨ ਅਤੇ ਮੋਗਾ 1.14 ਲੱਖ ਟਨ ਨਾਲ ਅੱਗੇ ਰਹੇ।
ਇਸ ਤੋਂ ਇਲਾਵਾ ਫਾਜ਼ਿਲਕਾ, ਬਰਨਾਲਾ, ਫਰੀਦਕੋਟ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਜਲੰਧਰ, ਰੂਪਨਗਰ, ਮਾਲੇਰਕੋਟਲਾ, ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਵੀ ਵੱਡੀ ਮਾਤਰਾ ਵਿੱਚ ਕਣਕ ਦੀ ਖ਼ਰੀਦ ਹੋਈ ਹੈ।
ਕੁੱਲ ਮਿਲਾ ਕੇ ਜਿੱਥੇ ਇੱਕ ਪਾਸੇ ਕਣਕ ਦੀ ਖ਼ਰੀਦ ਨੇ ਤੇਜ਼ੀ ਫੜ ਲਈ ਹੈ, ਉੱਥੇ ਦੂਜੇ ਪਾਸੇ ਲਿਫਟਿੰਗ ਦੀ ਸੁਸਤੀ ਸਰਕਾਰ ਲਈ ਚੁਣੌਤੀ ਬਣੀ ਹੋਈ ਹੈ। ਜੇ ਸਮੇਂ ’ਤੇ ਚੁਕਾਈ ਨਹੀਂ ਹੋਈ ਤਾਂ ਮੰਡੀਆਂ ਵਿੱਚ ਅਨਾਜ ਦੀ ਭੀੜ ਹੋਰ ਵੱਧ ਸਕਦੀ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਣਗੀਆਂ।
US Plane Crash: ਉਡਾਣ ਭਰਦਿਆਂ ਹੀ ਮੌਤ ਦਾ ਮੰਜ਼ਰ, 11 ਸਕਾਈਡਾਈਵਰਾਂ ...
ਮਿਸੂਰੀ ਵਿੱਚ ਸਕਾਈਡਾਈਵਿੰਗ ਜਹਾਜ਼ ਕ੍ਰੈਸ਼, ਪਾਇਲਟ ਸਮੇਤ 12 ਲੋਕਾਂ ਦੀ ਮੌਤ। ਜਾਂਚ ਸ਼ੁਰੂ, ਹਾਦਸੇ ਨੇ ਸਭ ਨੂੰ ਝੰਝੋੜਿ
BFUHS Pharmacist Recruitment 2026: ਪੰਜਾਬ ਵਿੱਚ 454 Pharmacy O...
BFUHS ਨੇ 454 Pharmacy Officer ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ, ਯੋਗ ਉਮੀਦਵਾਰ 1 ਜੁਲਾਈ 2026 ਤੱਕ ਆਨਲਾਈਨ ਅਪਲਾਈ
Plastic Notes: ਕੀ ਹੁਣ ਭਾਰਤ ਵਿੱਚ ਆਉਣਗੇ ਪਲਾਸਟਿਕ ਨੋਟ? ਨਾ ਫਟਣਗੇ,...
ਭਾਰਤ ਵਿੱਚ Plastic Notes ਲਿਆਉਣ 'ਤੇ RBI ਕਰ ਰਿਹਾ ਵਿਚਾਰ, ਜਾਣੋ ਇਹ ਨੋਟ ਕਿਵੇਂ ਬਣਣਗੇ ਅਤੇ ਕੀ ਹੋਣਗੇ ਫਾਇਦੇ
FIFA World Cup 2026: ਦੁਨੀਆ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ ...
FIFA ਵਰਲਡ ਕੱਪ 2026 USA, Canada, Mexico ਵਿੱਚ ਹੋਣ ਵਾਲੇ ਮੈਚਾਂ, 48 ਟੀਮਾਂ ਅਤੇ ਓਪਨਿੰਗ ਸੈਰੇਮਨੀ ਦੀ ਪੂਰੀ ਜਾਣਕ
Gym Owner Murder: Hansi 'ਚ ਸਵੇਰ ਦੀ ਵਰਕਆਊਟ ਬਣੀ ਮੌਤ ਦਾ ਕਾਰਨ, 1...
ਹਾਂਸੀ ਵਿੱਚ ਜਿੰਮ ਮਾਲਕ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ। ਗੋਲੀਬਾਰੀ ਵਿੱਚ ਇੱਕ ਨੌਜਵਾਨ ਔਰਤ ਵੀ ਜ਼ਖਮੀ, ਪੁਲਿਸ
Firing Outside Guru Randhawa Gym: ਦਿੱਲੀ 'ਚ ਗੁਰੂ ਰੰਧਾਵਾ ਦੇ ਜਿ...
ਦਿੱਲੀ ਵਿੱਚ ਗੁਰੂ ਰੰਧਾਵਾ ਦੇ ਜਿੰਮ ਦੇ ਬਾਹਰ ਫਾਈਰਿੰਗ ਮਗਰੋਂ ਹੜਕੰਪ। ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੁਲਿਸ ਜਾਂਚ
PM Modi ਨੇ ਰਚਿਆ ਇਤਿਹਾਸ, 4399 ਦਿਨਾਂ ਨਾਲ ਜਵਾਹਰ ਲਾਲ ਨਹਿਰੂ ਦਾ ਰਿ...
ਪੀਐਮ ਮੋਦੀ ਨੇ 4399 ਦਿਨ ਪੂਰੇ ਕਰਕੇ ਨਹਿਰੂ ਦਾ ਰਿਕਾਰਡ ਤੋੜਿਆ, ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲ