Post by : Raman Preet
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ—ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ, ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ)। ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ। ॥੨॥
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼