Post by : Jan Punjab Bureau
ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
ਆਪਿ ਨ ਬਉਰਾ ਰਾਮ ਕੀਓ ਬਉਰਾ ॥
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
ਮੈ ਬਿਗਰੇ ਅਪਨੀ ਮਤਿ ਖੋਈ ॥
ਮੇਰੇ ਭਰਮਿ ਭੂਲਉ ਮਤਿ ਕੋਈ ॥੩॥
ਸੋ ਬਉਰਾ ਜੋ ਆਪੁ ਨ ਪਛਾਨੈ ॥
ਆਪੁ ਪਛਾਨੈ ਤ ਏਕੈ ਜਾਨੈ ॥੪॥
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਅਰਥ:- (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧।
ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ।
ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨।
(ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩।
(ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪।
ਕਬੀਰ ਆਖਦਾ ਹੈ-ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼