Post by : Jan Punjab Bureau
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਵੱਖ-ਵੱਖ ਅਧਿਆਪਕ ਅਤੇ ਸਿੱਖਿਆ ਮੁਲਾਜ਼ਮ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।
ਇਨ੍ਹਾਂ ਮੀਟਿੰਗਾਂ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ, ਸ਼ਿਕਾਇਤਾਂ ਅਤੇ ਲੰਬਿਤ ਮਸਲੇ ਵਿੱਤ ਮੰਤਰੀ ਦੇ ਸਾਹਮਣੇ ਰੱਖੇ ਗਏ।
ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋ ਸਕਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਜਿਹੜੀਆਂ ਮੰਗਾਂ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਹਨ, ਉਨ੍ਹਾਂ ਦੇ ਜਲਦ ਅਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਲਈ ਕਿਹਾ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਚੀਮਾ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੀ ਵਚਨਬੱਧਤਾ ਵੀ ਦੁਹਰਾਈ।
ਮੀਟਿੰਗਾਂ ਦੀ ਲੜੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੇਠ ਲਿਖੀਆਂ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ:
ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ ਨੇ ਸ਼ਮੂਲੀਅਤ ਕੀਤੀ।
ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ ਮੌਜੂਦ ਰਹੇ।
ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਨੁਮਾਇੰਦਗੀ ਕੀਤੀ।
ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ ਸ਼ਾਮਲ ਹੋਏ।
180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ ਨੇ ਸ਼ਮੂਲੀਅਤ ਕੀਤੀ।
ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ ਮੌਜੂਦ ਰਹੇ।
3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਨੁਮਾਇੰਦਗੀ ਕੀਤੀ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਸ਼ਮੂਲੀਅਤ ਕੀਤੀ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana